Dr. Ravjot Singh

ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਵਿਖੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 15 ਅਕਤੂਬਰ 2024: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ (Dr. Ravjot Singh) ਬੀਤੇ ਦਿਨ ਕੈਬਿਨਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਵਿਖੇ ਪੁੱਜਣ ‘ਤੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਰਕਟ ਹਾਊਸ ਵਿਖੇ ‘ਗਾਰਡ ਆਫ਼ ਆਨਰ’ ਦਿੱਤਾ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦਾ ਨਿੱਘਾ ਸਵਾਗਤ ਕੀਤਾ | ਇਸਦੇ ਨਾਲ ਹੀ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ |

ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ‘ਗਾਰਡ ਆਫ਼ ਆਨਰ’ ਤੋਂ ਸਲਾਮੀ ਵੀ ਲਈ। ਇਸ ਤੋਂ ਬਾਅਦ ਡਾ: ਰਵਜੋਤ ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਬੈਠਕ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ ਹੈ |

ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ (Dr. Ravjot Singh) ਨੇ ਵੀ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ‘ਚ ਕੱਢੀ ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ‘ਚ ਹਾਜ਼ਰੀ ਭਰੀ |

 

 

Scroll to Top