Punjab: 18 ਤੇ 19 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਦਿੱਤੇ ਗਏ ਹੁਕਮ

ਅੰਮ੍ਰਿਤਸਰ 15 ਅਕਤੂਬਰ 2204 : ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੋਟਾਂ ਵਾਲੇ ਦਿਨ ਸ਼ਾਂਤੀ ਬਣਾਈ ਰੱਖਣ ਲਈ 15 ਅਕਤੂਬਰ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਕਾਰਨ ਗ੍ਰਾਮ ਪੰਚਾਇਤ ਖੇਤਰਾਂ ਵਿੱਚ 15 ਤੋਂ 16 ਅਕਤੂਬਰ ਤੱਕ ਸਵੇਰੇ 10 ਵਜੇ ਤੱਕ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਸਟੋਰ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ।

 

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ‘ਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

Scroll to Top