CM Bhagwant Mann

PM ਮੋਦੀ ਨੇ CM ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 17 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦਾ ਅੱਜ 51ਵਾਂ ਜਨਮ ਦਿਨ ਹੈ | ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਐੱਮ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਪ੍ਰਮਾਤਮਾ ਤੁਹਾਨੂੰ ਲੰਮੀ ਉਮਰ ਅਤੇ ਚੰਗੀ ਸਿਹਤ ਬਖਸ਼ੇ।”

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐੱਮ ਮੋਦੀ ਦਾ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ। CM ਮਾਨ ਨੇ ਕਿਹਾ, “ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ”

ਦੂਜੇ ਪਾਸੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਅਤੇ ਮੇਰੇ ਛੋਟੇ ਭਰਾ ਭਗਵੰਤ ਸਿੰਘ ਮਾਨ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਵਾਹਿਗੁਰੂ ਤੁਹਾਨੂੰ ਹਮੇਸ਼ਾ ਖੁਸ਼ ਤੇ ਤੰਦਰੁਸਤ ਰੱਖਣ ਅਤੇ ਪੰਜਾਬ ਵਾਸੀਆਂ ਦੀ ਸੇਵਾ ਕਰਨ ਦਾ ਹੋਰ ਬਲ ਬਖਸ਼ੇ। ਸੀਐਮ ਮਾਨ (CM Bhagwant Mann) ਨੇ ਲਿਖਿਆ, “ਮੈਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇਣ ਲਈ ਅਰਵਿੰਦ ਕੇਜਰੀਵਾਲ ਦਾ ਬਹੁਤ ਧੰਨਵਾਦ | ਉਨ੍ਹਾਂ ਕਿਹਾ ਕਿ ਤੁਹਾਡੀਆਂ ਅਸੀਸਾਂ ਮੈਨੂੰ ਹਮੇਸ਼ਾ ਇੱਕ ਵੱਡੇ ਭਰਾ ਵਾਂਗ ਹਿੰਮਤ ਅਤੇ ਤਾਕਤ ਦਿੰਦੀਆਂ ਹਨ |

Scroll to Top