Delhi Disaster Management Authority

ਦਿੱਲੀ ‘ਚ ਕੋਰੋਨਾ ਨੂੰ ਲੈ ਕੇ DDMA ਦੀ ਅਹਿਮ ਮੀਟਿੰਗ, ਲਗਾਈ ਜਾ ਸਕਦੀਆਂ ਨੇ ਪਾਬੰਦੀਆਂ

ਚੰਡੀਗੜ੍ਹ 4 ਜਨਵਰੀ 2022: ਦਿੱਲੀ (Delhi) ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਦੇ ਮੱਦੇਨਜਰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਮੰਗਲਵਾਰ ਨੂੰ ਹੋਣ ਵਾਲੀ ਆਪਣੀ ਮੀਟਿੰਗ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਹੋਰ ਪਾਬੰਦੀਆਂ ‘ਤੇ ਵਿਚਾਰ ਕਰ ਸਕਦੀ ਹੈ। ਦੱਸ ਦੇਈਏ ਕਿ ਦਿੱਲੀ (Delhi) ‘ਚ ਇਸ ਸਮੇਂ ‘ਯੈਲੋ ਅਲਰਟ‘ (Yellow Alert) ਹੈ, ਜੇਕਰ ਇੱਥੇ ‘ਰੈੱਡ ਅਲਰਟ’ (Red Alert) ਹੁੰਦਾ ਹੈ ਤਾਂ ਸਖਤ ਪਾਬੰਦੀਆਂ ਲਗਾਈਆਂ ਜਾ ਸਕਦੀਆਂ ਹਨ।

DDMA ਨੇ 29 ਦਸੰਬਰ ਨੂੰ ਆਪਣੀ ਆਖਰੀ ਮੀਟਿੰਗ ਵਿੱਚ ਫੈਸਲਾ ਕੀਤਾ ਸੀ ਕਿ ਦਿੱਲੀ ਵਿੱਚ ‘ਯੈਲੋ ਅਲਰਟ’ ਤਹਿਤ ਲਗਾਈਆਂ ਗਈਆਂ ਪਾਬੰਦੀਆਂ ਜਾਰੀ ਰਹਿਣਗੀਆਂ ਕਿਉਂਕਿ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਗਿਣਤੀ ਘੱਟ ਸੀ।ਸੂਤਰਾਂ ਦੇ ਅਨੁਸਾਰ ਮੀਟਿੰਗ ਵਰਚੁਅਲ ਮਾਧਿਅਮ ਰਾਹੀਂ ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣ ਵਾਲੇ ਹਨ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ, ਮਾਲ ਮੰਤਰੀ ਕੈਲਾਸ਼ ਗਹਿਲੋਤ ਵੀ ਮੌਜੂਦ ਰਹਿਣਗੇ, ਹਾਲਾਂਕਿ ਅਰਵਿੰਦ ਕੇਜਰੀਵਾਲ ਮੀਟਿੰਗ ਤੋਂ ਪਹਿਲਾਂ ਹੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਘਰ ‘ਚ ਅਲੱਗ ਕਰ ਲਿਆ ਹੈ। ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ ਜਾਂ ਨਹੀਂ। ਇਸ ਦੇ ਨਾਲ ਹੀ ਕੇਜਰੀਵਾਲ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਆਪਣਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

Scroll to Top