ਇਸ ਸ਼ਹਿਰ ‘ਚ ਫੈਲ ਰਹੀ ਇਹ ਬਿਮਾਰੀ, ਖਾਸ ਤੌਰ ਤੇ ਬੱਚਿਆਂ ਦਾ ਰੱਖੋ ਧਿਆਨ

20 ਅਕਤੂਬਰ 2024: ਸ਼ਨੀਵਾਰ ਨੂੰ ਦੋ ਬੱਚਿਆਂ ਦੀ ਡੇਂਗੂ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਵਿੱਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 76 ਹੋ ਗਈ ਹੈ, ਜਿਨ੍ਹਾਂ ਵਿੱਚੋਂ 53 ਮਰੀਜ਼ ਸ਼ਹਿਰੀ ਅਤੇ 23 ਪੇਂਡੂ ਖੇਤਰ ਦੇ ਵਸਨੀਕ ਹਨ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਅਦਿੱਤਿਆ ਪਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਡੇਂਗੂ ਦੇ 10 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਅਤੇ ਇਨ੍ਹਾਂ ‘ਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿੱਚ ਪਾਜ਼ੇਟਿਵ ਪਾਏ ਗਏ 13 ਅਤੇ 16 ਸਾਲ ਦੇ ਬੱਚੇ ਬਸਤੀ ਸ਼ੇਖ ਦੇ ਵਸਨੀਕ ਹਨ ਜਦਕਿ ਦੋਵੇਂ ਮਰੀਜ਼ ਕਿਸੇ ਹੋਰ ਜ਼ਿਲ੍ਹੇ ਨਾਲ ਸਬੰਧਤ ਹਨ।

ਡਾ: ਅਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ਨੀਵਾਰ ਨੂੰ 2919 ਘਰਾਂ ਦਾ ਸਰਵੇਖਣ ਕੀਤਾ ਅਤੇ 4 ਥਾਵਾਂ ‘ਤੇ ਡੇਂਗੂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਵਿਭਾਗ ਦੀਆਂ ਟੀਮਾਂ ਨੇ ਹੁਣ ਤੱਕ ਜ਼ਿਲ੍ਹੇ ਵਿੱਚ 3,59,150 ਘਰਾਂ ਦਾ ਸਰਵੇਖਣ ਕੀਤਾ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ 1,080 ਥਾਵਾਂ ‘ਤੇ ਲਾਰਵਾ ਮਿਲਿਆ, ਜਿਸ ਨੂੰ ਉਨ੍ਹਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ।

Scroll to Top