Ludhiana: ਨੌਜਵਾਨ ਨੇ ਹਸਪਤਾਲ ਦੀ ਛੱਤ ਤੋਂ ਛਾ.ਲ ਮਾ.ਰ ਕੇ ਕੀਤੀ ਖੁ.ਦ.ਕੁ.ਸ਼ੀ

20 ਅਕਤੂਬਰ 2024: ਲੁਧਿਆਣਾ ਦੇ ਨੌਜਵਾਨ ਨੇ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਹਰਿੰਦਰ ਸਿੰਘ ਵਜੋਂ ਹੋਈ ਹੈ।

 

ਦੱਸਿਆ ਗਿਆ ਹੈ ਕਿ ਹਰਿੰਦਰ ਸਿੰਘ ਨੇ ਬੀਤੇ ਦਿਨ ਸਰਾਭਾ ਨਗਰ ਸਥਿਤ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਆਪਣੀ ਮਾਂ ਦੀ ਬੀਮਾਰੀ ਤੋਂ ਪ੍ਰੇਸ਼ਾਨ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਆਪਣੀ ਪਤਨੀ ਤੋਂ 7 ਸਾਲ ਪਹਿਲਾਂ ਤਲਾਕ ਹੋ ਗਿਆ ਸੀ ਅਤੇ 1 ਸਾਲ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਹਸਪਤਾਲ ‘ਚ ਹਫੜਾ-ਦਫੜੀ ਮੱਚ ਗਈ ਅਤੇ ਉਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

 

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦੀ ਮਾਂ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਇਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

 

Scroll to Top