ਚੰਡੀਗੜ੍ਹ, 21 ਅਕਤੂਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਬੈਠਕ ਸੱਦ ਲਈ ਹੈ | ਅਧਿਕਾਰੀਆਂ ਨਾਲ ਇਹ ਬੈਠਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਣ ਜਾ ਰਹੀ ਹੈ | ਇਸ ਦੌਰਾਨ ਝੋਨੇ (Paddy) ਦੀ ਲਿਫਟਿੰਗ ਸਮੇਤ ਹਰ ਪਹਿਲੂ ‘ਤੇ ਵਿਚਾਰ ਕੀਤਾ ਜਾਵੇਗਾ।
ਜਿਕਰਯੋਗ ਇਹ ਕਿ ਬੀਤੇ ਸ਼ਨੀਵਾਰ ਨੂੰ ਕਿਸਾਨਾਂ ਅਤੇ ਮੁੱਖ ਮੰਤਰੀ ਪੰਜਾਬ (CM Bhagwant Mann) ਵਿਚਕਾਰ ਬੈਠਕ ਹੋਈ ਸੀ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਚਾਰ ਦਿਨਾਂ ਅੰਦਰ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਈ ਤਾਂ ਉਹ ਮੁੜ ਸੰਘਰਸ਼ ਕਰਨਗੇ | ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਝੋਨੇ ਦੀ ਖਰੀਦ ‘ਚ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਮੁੱਦੇ ‘ਤੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ 25 ਥਾਵਾਂ ‘ਤੇ ਟੋਲ ਪਲਾਜ਼ਿਆਂ ਅਤੇ 25 ਵੱਖ-ਵੱਖਪਾਰਟੀਆਂ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ |