Jharkhand

Jharkhand: ਭਾਰਤੀ ਚੋਣ ਕਮਿਸ਼ਨ ਨੇ ਝਾਰਖੰਡ ਦਾ ਡੀਜੀਪੀ ਬਦਲਿਆ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 21 ਅਕਤੂਬਰ 2024: ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਝਾਰਖੰਡ (Jharkhand) ਕੇਡਰ ਦੇ ਸੀਨੀਅਰ ਆਈਪੀਐਸ ਅਧਿਕਾਰੀ ਅਜੈ ਕੁਮਾਰ ਸਿੰਘ ਨੂੰ ਸੂਬੇ ਦਾ ਡੀਜੀਪੀ ਨਿਯੁਕਤ ਕੀਤਾ ਹੈ। ਜਿਕਰਯੋਗ ਹੈ ਕਿ ਅਨੁਰਾਗ ਗੁਪਤਾ ਨੂੰ ਤੁਰੰਤ ਪ੍ਰਭਾਵ ਨਾਲ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ | ਹੁਣ ਅਜੈ ਕੁਮਾਰ ਸਿੰਘ ਨੇ ਅਨੁਰਾਗ ਗੁਪਤਾ ਦੀ ਥਾਂ ਲੈਣਗੇ ।

ਅਜੈ ਕੁਮਾਰ ਸਿੰਘ 1989 ਬੈਚ ਦੇ ਆਈਪੀਐਸ ਅਧਿਕਾਰੀ ਹਨ ਅਤੇ ਉਨ੍ਹਾਂ ਨੂੰ ਤਿੰਨ ਆਈਪੀਐਸ ਅਧਿਕਾਰੀਆਂ ਦੇ ਪੈਨਲ ‘ਚੋਂ ਚੁਣਿਆ ਗਿਆ ਸੀ ਜਿਨ੍ਹਾਂ ਦੇ ਨਾਂ ਸੂਬਾ ਸਰਕਾਰ ਵੱਲੋਂ ਭੇਜੇ ਗਏ ਸਨ। ਝਾਰਖੰਡ (Jharkhand) ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਅਨੁਰਾਗ ਗੁਪਤਾ ਨੂੰ ਕਾਰਜਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਕਦਮ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦੇ ਆਧਾਰ ‘ਤੇ ਚੁੱਕਿਆ ਗਿਆ ਹੈ। ਪਿਛਲੀਆਂ ਚੋਣਾਂ ‘ਚ ਉਸ ਖ਼ਿਲਾਫ਼ ਕਈ ਸ਼ਿਕਾਇਤਾਂ ਮਿਲੀਆਂ ਸਨ।

ਝਾਰਖੰਡ ਮੁਕਤੀ ਮੋਰਚਾ (ਜੇ. ਐੱਮ. ਐੱਮ.) ਨੇ ਉਸ ‘ਤੇ 2019 ਦੀਆਂ ਆਮ ਚੋਣਾਂ ਦੌਰਾਨ ਪੱਖਪਾਤੀ ਵਿਵਹਾਰ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਉਸ ਨੂੰ ਝਾਰਖੰਡ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਬ੍ਰਾਂਚ) ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਸੀ ।

Scroll to Top