Rail Accident: ਦੋ ਰੇਲਗੱਡੀਆਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਮਚੀ ਹਫੜਾ-ਦਫੜੀ

22 ਅਕਤੂਬਰ 2024: ਯੂਕੇ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਜਦੋਂ ਦੋ ਰੇਲਗੱਡੀਆਂ ਇੱਕੋ ਟ੍ਰੈਕ ‘ਤੇ ਆਹਮੋ-ਸਾਹਮਣੇ ਟਕਰਾ ਗਈਆਂ। ਇਸ ਹਾਦਸੇ ਤੋਂ ਬਾਅਦ ਸਵਾਰੀਆਂ ਵਿੱਚ ਹਫੜਾ-ਦਫੜੀ ਮੱਚ ਗਈ। ਘਟਨਾ ਤੋਂ ਬਾਅਦ ਡਰਾਈਵਰ ਬੇਹੋਸ਼ ਹੋ ਗਿਆ ਅਤੇ ਇਕ ਯਾਤਰੀ ਨੂੰ ਦਿਲ ਦਾ ਦੌਰਾ ਪਿਆ, ਜਦਕਿ ਤਿੰਨ ਹੋਰ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਏਅਰ ਐਂਬੂਲੈਂਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

 

ਟੱਕਰ ਤੋਂ ਬਾਅਦ ਹਫੜਾ-ਦਫੜੀ ਮਚ ਗਈ

ਇਹ ਹਾਦਸਾ ਭਾਰਤੀ ਸਮੇਂ ਅਨੁਸਾਰ ਸੋਮਵਾਰ ਸ਼ਾਮ ਕਰੀਬ 7:30 ਵਜੇ ਵਾਪਰਿਆ। ਸ਼੍ਰੇਅਸਬਰੀ ਤੋਂ ਅਬੇਰੀਸਟਵਿਥ ਜਾਣ ਵਾਲੀ ਰੇਲਗੱਡੀ ਅਤੇ ਮਾਚਿਨਲੇਥ ਤੋਂ ਸ਼੍ਰੇਅਸਬਰੀ ਨੂੰ ਆ ਰਹੀ ਇੱਕ ਰੇਲਗੱਡੀ ਅਚਾਨਕ ਇੱਕੋ ਟ੍ਰੈਕ ‘ਤੇ ਆਹਮੋ-ਸਾਹਮਣੇ ਹੋ ਗਈ। ਜ਼ਬਰਦਸਤ ਟੱਕਰ ਤੋਂ ਬਾਅਦ ਡਰਾਈਵਰ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਬੇਹੋਸ਼ ਹੋ ਗਿਆ। ਇਕ ਯਾਤਰੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਹੁਣ ਸਥਿਰ ਹੈ।

ਹਾਦਸੇ ਤੋਂ ਬਾਅਦ ਟਰੇਨਾਂ ਦੀ ਆਵਾਜਾਈ ਠੱਪ ਹੋ ਗਈ

ਦੁਰਘਟਨਾ ਕਾਰਨ ਐਬੇਰੀਸਟਵਿਥ ਅਤੇ ਸ਼੍ਰੇਅਸਬਰੀ ਵਿਚਕਾਰ ਰੇਲ ਗੱਡੀਆਂ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ। ਰੇਲਵੇ ਇੰਜੀਨੀਅਰਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵੈਲਸ਼ ਅਧਿਕਾਰੀਆਂ ਨੇ ਹਾਦਸੇ ਦੀ ਵਿਸਤ੍ਰਿਤ ਜਾਂਚ ਰਿਪੋਰਟ ਦੀ ਮੰਗ ਕੀਤੀ ਹੈ ਅਤੇ ਨੁਕਸਾਨੇ ਗਏ ਟ੍ਰੈਕ ਅਤੇ ਰੇਲਗੱਡੀਆਂ ਦੀ ਮੁਰੰਮਤ ਲਈ ਕੰਮ ਚੱਲ ਰਿਹਾ ਹੈ।

 

ਬੱਸਾਂ ਰਾਹੀਂ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਇਆ ਗਿਆ

ਕੈਂਬਰੀਅਨ ਲਾਈਨ ’ਤੇ ਵਾਪਰੇ ਇਸ ਹਾਦਸੇ ਕਾਰਨ ਯਾਤਰੀਆਂ ਨੂੰ ਤੁਰੰਤ ਉਨ੍ਹਾਂ ਦੀ ਮੰਜ਼ਿਲ ’ਤੇ ਪਹੁੰਚਾਉਣ ਲਈ ਰੇਲ ਸੇਵਾ ਦੀ ਬਜਾਏ ਬੱਸਾਂ ਦਾ ਪ੍ਰਬੰਧ ਕੀਤਾ ਗਿਆ। ਫਿਲਹਾਲ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਮੁਰੰਮਤ ਦਾ ਕੰਮ ਜਲਦੀ ਹੀ ਪੂਰਾ ਹੋਣ ਦੀ ਉਮੀਦ ਹੈ।

ਇਸ ਘਟਨਾ ਨੇ ਵੇਲਜ਼ ਵਿੱਚ ਰੇਲਵੇ ਸੁਰੱਖਿਆ ਮਾਪਦੰਡਾਂ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਜਾਂਚ ਰਿਪੋਰਟ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

 

Scroll to Top