killed two Lashkar-e-Taiba Terrorist

ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲੇ ‘ਚ ਲਸ਼ਕਰ-ਏ-ਤਾਇਬਾ ਦੇ ਦੋ ਅੱਤਵਾਦੀ ਕੀਤੇ ਢੇਰ

ਚੰਡੀਗੜ੍ਹ 4 ਜਨਵਰੀ 2022: ਦੱਖਣੀ ਕਸ਼ਮੀਰ ਦੇ ਕੁਲਗਾਮ (Kulgam) ਜ਼ਿਲੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤਾਇਬਾ (Lashkar-e-Taiba) ਨਾਲ ਜੁੜੇ ਸਮੂਹ ‘ਦਿ ਰਜਿਸਟੈਂਸ ਫਰੰਟ’ ਦੇ ਦੋ ਸਥਾਨਕ ਅੱਤਵਾਦੀ (Terrorist) ਮਾਰੇ ਗਏ।ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ (Terrorist) ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਫੌਜ, ਕੇਂਦਰੀ ਰਿਜ਼ਰਵ ਪੁਲਸ ਬਲ ਅਤੇ ਪੁਲਸ ਨੇ ਅੱਜ ਸਵੇਰੇ ਕੁਲਗਾਮ ਦੇ ਓਕੇ ਪਿੰਡ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ। ਦੋਵਾਂ ਧਿਰਾਂ ਵਿਚਾਲੇ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ।

ਸੂਤਰਾਂ ਤੋਂ ਖਬਰ ਹੈ ਕਿ ਮਾਰੇ ਗਏ ਅੱਤਵਾਦੀ ਸਥਾਨਕ ਹਨ ਅਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ/ਦ ਰਜਿਸਟੈਂਸ ਫਰੰਟ ਨਾਲ ਸਬੰਧਤ ਸਨ। ਇਹ ਦੋਵੇਂ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸਨ।

Scroll to Top