BRICS summit

BRICS Summit: ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਕਜ਼ਾਨ ਪਹੁੰਚੇ PM ਮੋਦੀ

ਚੰਡੀਗੜ੍ਹ, 22 ਅਕਤੂਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੂਸ ਦੇ ਕਜ਼ਾਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ ਹੈ । ਪੀਐੱਮ ਮੋਦੀ ਰੂਸ ਦੀ ਪ੍ਰਧਾਨਗੀ ਹੇਠ ਕਰਵਾਈ ਜਾ ਰਹੇ 16ਵੇਂ ਬ੍ਰਿਕਸ ਸੰਮੇਲਨ (BRICS summit) ‘ਚ ਹਿੱਸਾ ਲੈਣ ਆਏ ਹਨ। ਕਜ਼ਾਨ ਦੇ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੀਐੱਮ ਮੋਦੀ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ।

Read More: Commonwealth Games: ਭਾਰਤ ਦੀਆਂ ਉਮੀਦਾਂ ਨੂੰ ਵੱਡਾ ਝਟਕਾ, ਹਾਕੀ ਤੇ ਕ੍ਰਿਕਟ ਸਮੇਤ 4 ਖੇਡਾਂ ਰਾਸ਼ਟਰਮੰਡਲ ਖੇਡਾਂ ‘ਚੋਂ ਬਾਹਰ

ਬ੍ਰਿਕਸ ਸੰਮੇਲਨ (BRICS summit) ਦੌਰਾਨ ਪ੍ਰਧਾਨ ਮੰਤਰੀ ਮੋਦੀ ਇੱਥੇ ਬ੍ਰਿਕਸ ਦੇਸ਼ਾਂ ਦੇ ਆਗੂਆਂ ਨਾਲ ਦੁਵੱਲੀ ਬੈਠਕ ਕਰਨਗੇ। ਇਸ ਤੋਂ ਇਲਾਵਾ ਉਹ ਕਈ ਹੋਰ ਪ੍ਰੋਗਰਾਮਾਂ ‘ਚ ਵੀ ਸ਼ਿਰਕਤ ਕਰਨਗੇ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ ‘ਤੇ 22-23 ਅਕਤੂਬਰ ਨੂੰ ਰੂਸ ਦਾ ਦੌਰਾ ਕਰ ਰਹੇ ਹਨ।

Scroll to Top