Barnala

Punjab: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਵਿਧਾਨ ਸਭਾ ਸੀਟ ‘ਤੇ ਉਮੀਦਵਾਰ ਐਲਾਨਿਆ

ਚੰਡੀਗੜ੍ਹ, 22 ਅਕਤੂਬਰ 2024: ਪੰਜਾਬ ਦੀਆਂ ਚਾਰ ਵਿਧਾਨ ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ | ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ (Barnala) ਵਿਧਾਨ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਚੰਡੀਗੜ੍ਹ ਵਿਖੇ ਪਾਰਟੀ ਨੇ ਗੋਬਿੰਦ ਸਿੰਘ ਸੰਧੂ ਬਰਨਾਲਾ ਵਿਧਾਨ ਸਾਭ ਸੀਟ ‘ਤੇ ਉਮੀਦਵਾਰ ਐਲਾਨਿਆ ਹੈ |

ਗੋਬਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ | ਗੋਬਿੰਦ ਸਿੰਘ ਕਾਫ਼ੀ ਸਮੇਂ ਤੋਂ ਸਿਆਸਤ ‘ਚ ਸਰਗਰਮ ਰਹੇ ਹਨ । 2022 ਲੋਕ ਸਭਾ ਸੰਗਰੂਰ ਉਪ ਚੋਣ ਦੌਰਾਨ ਗੋਬਿੰਦ ਸਿੰਘ ਵੱਲੋਂ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਚਲਾਈ ਗਈ ਅਤੇ ਸਿਮਰਨਜੀਤ ਸਿੰਘ ਮਾਨ ਚੋਣ ਜਿੱਤ ਗਏ। ਗੋਬਿੰਦ ਸਿੰਘ ਸੰਧੂ ਲੰਮੇ ਸਮੇਂ ਤੋਂ ਬਰਨਾਲਾ ਵਿਧਾਨ ਸਭਾ ਹਲਕੇ ‘ਚ ਸਰਗਰਮ ਸਨ |

Scroll to Top