ਚੰਡੀਗੜ, 22 ਅਕਤੂਬਰ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਪੁਲਿਸ ਮੁਲਾਜ਼ਮ ਨੂੰ 2000 ਰੁਪਏ ਦੀ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਉਕਤ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਸੀ |
ਇਸ ਬਾਰੇ ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ ਦੀ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਹੈ | ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਕੀਤਾ ਮੋਬਾਈਲ ਵਾਪਸ ਕਰਨ ਬਦਲੇ ਉਸ ਕੋਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗੀ ਸੀ।
ਵਿਜੀਲੈਂਸ (Vigilance Bureau) ਨੇ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਪਾਸੋਂ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।