ਚੰਡੀਗੜ੍ਹ, 23 ਅਕਤੂਬਰ 2024: ਕਾਂਗਰਸ (Congress) ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਦੋ ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਉਤਾਰੇ ਹਨ। ਇਸਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਤੋਂ ਪਹਿਲਾਂ ਗਿੱਦੜਬਾਹਾ ਤੋਂ ਵਿਧਾਇਕ ਸਨ।
ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਨੂੰ ਚੋਣਾਂ ਵਿੱਚ ਉਤਾਰਿਆ ਹੈ। ਕਾਂਗਰਸ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਜ਼ਿਮਨੀ ਚੋਣ ਲਈ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਕਾਂਗਰਸ (Congress) ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਚੱਬੇਵਾਲ ਤੋਂ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਹੈ |