ਚੰਡੀਗੜ੍ਹ, 24 ਅਕਤੂਬਰ 2024: ਭਾਰਤ ‘ਚ ਹਵਾਈ ਜਹਾਜ਼ਾਂ (Flight) ਨੂੰ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ 80 ਤੋਂ ਵੱਧ ਹਵਾਈ ਜਹਾਜ਼ਾਂ ਨੂੰ ਮੁੜ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਇਨ੍ਹਾਂ ਹਵਾਈ ਉਡਾਣਾਂ (Flight) ‘ਚ ਏਅਰ ਇੰਡੀਆ ਦੀਆਂ 20, ਇੰਡੀਗੋ ਏਅਰਲਾਈਨਜ਼ ਦੀਆਂ 20, ਵਿਸਤਾਰਾ ਏਅਰਲਾਈਨਜ਼ ਦੀਆਂ 20 ਅਤੇ ਆਕਾਸਾ ਏਅਰਲਾਈਨਜ਼ ਦੀਆਂ 25 ਉਡਾਣਾਂ ਸ਼ਾਮਲ ਹਨ। ਪਿਛਲੇ ਕੁਝ ਦਿਨਾਂ ‘ਚ ਇੰਡੀਅਨ ਏਅਰਲਾਈਨਜ਼ ਦੀਆਂ 250 ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲਣ ਦੀਆਂ ਖ਼ਬਰਾਂ ਹਨ |
Read More:‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਕੀਤੇ ਬਦਲਾਅ ‘ਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਜਤਾਇਆ ਇਤਰਾਜ਼
ਇਸ ਘਟਨਾਵਾਂ ਨੂੰ ਲੈ ਕੇ ਦਿੱਲੀ ਪੁਲਿਸ ਨੇ ਪਿਛਲੇ ਕਰੀਬ ਇਕ ਹਫਤੇ ‘ਚ 90 ਤੋਂ ਵੱਧ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਬੰ.ਬ ਦੀਆਂ ਧਮਕੀਆਂ ਦੇ ਸਬੰਧ ‘ਚ ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਨੇ ਇਸ ਸਬੰਧੀ ਕਈ ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਅਜਿਹੀਆਂ ਘਟਨਾਵਾਂ ਨੂੰ ਲੈ ਕੇ ਡੀਜੀਸੀਏ ਵੱਲੋਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।
ਅਕਾਸਾ ਏਅਰ ਦੇ ਬੁਲਾਰੇ ਮੁਤਾਬਕ ਉਨ੍ਹਾਂ ਦੀਆਂ ਕੁਝ ਉਡਾਣਾਂ ਨੂੰ ਅੱਜ ਸੁਰੱਖਿਆ ਅਲਰਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਕਾਸਾ ਏਅਰ ਦੀਆਂ ਐਮਰਜੈਂਸੀ ਰਿਸਪਾਂਸ ਟੀਮਾਂ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ ਅਤੇ ਸੁਰੱਖਿਆ ਅਤੇ ਰੈਗੂਲੇਟਰੀ ਅਥਾਰਟੀਆਂ ਦੇ ਸੰਪਰਕ ‘ਚ ਹਨ।
Read More: ਚਿਤਕਾਰਾ ਇੰਟਰਨੈਸ਼ਨਲ ਸਕੂਲ ਵਿਖੇ 6ਵਾਂ ਸਿਨੇਮਾਸਟ੍ਰੋ ਫਿਲਮ ਫੈਸਟੀਵਲ ਕਰਵਾਇਆ
ਇਸਦੇ ਨਾਲ ਹੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਕਿਹਾ ਸੀ ਕਿ ਸਰਕਾਰ ਉਡਾਣਾਂ ਨੂੰ ਬੰ.ਬ ਦੀ ਧਮਕੀ ਦੇਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨੀ ਕਾਰਵਾਈ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ‘ਚ ਅਜਿਹੀਆਂ ਧਮਕੀਆਂ ਦੇਣ ਵਾਲਿਆਂ ਨੂੰ ਨੋ-ਫਲਾਈ ਸੂਚੀ ‘ਚ ਸ਼ਾਮਲ ਕਰਨਾ ਸ਼ਾਮਲ ਹੈ।
ਗੋਆ ਦੇ ਦੋਵੇਂ ਹਵਾਈ ਅੱਡਿਆਂ ਨੂੰ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਬੰ.ਬ ਦੇ ਡਰ ਕਾਰਨ ਦੋਵੇਂ ਹਵਾਈ ਅੱਡਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਖ਼ਤਰਿਆਂ ਦਾ ਮੁਲਾਂਕਣ ਕਰਨ ਲਈ ਦੋਵਾਂ ਹਵਾਈ ਅੱਡਿਆਂ ਲਈ ਬੰਬ ਥਰੇਟ ਅਸੈਸਮੈਂਟ ਕਮੇਟੀ (BTAC) ਬਣਾਈ ਹੈ।