Bathinda

CM ਭਗਵੰਤ ਮਾਨ ਵੱਲੋਂ ਬਠਿੰਡਾ ‘ਚ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰੋਜੈਕਟਾਂ ਦਾ ਉਦਘਾਟਨ

ਬਠਿੰਡਾ, 24 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ (Bathinda) ਵਿਖੇ 41 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੋ ਨਵੇਂ ਅਹਿਮ ਪ੍ਰਾਜੈਕਟ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਲੋਕ ਅਰਪਣ ਕੀਤੇ ਹਨ |

ਇਸ ਦੌਰਾਨ ਮੁੱਖ ਮੰਤਰੀ ਨੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਲੋਕਾਂ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੀ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ‘ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸੂਬੇ ਦੇ ਵਿਕਾਸ ਲਈ ਸਾਡੇ ਕੋਲ ਫੰਡਾਂ ਦੀ ਕੋਈ ਨਹੀਂ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਆਡੀਟੋਰੀਅਮ ਇੰਜਨੀਅਰਿੰਗ ਦੀ ਸ਼ਾਨਦਾਰ ਮਿਸਾਲ ਹੈ, ਇਸ ਨੂੰ 30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਹੈ। ਇਸ ਆਡੀਟੋਰੀਅਮ ‘ਚ ਇੱਕ ਸੈਮੀਨਾਰ ਹਾਲ, ਦੋ ਕਾਨਫਰੰਸ ਰੂਮ, ਪ੍ਰਦਰਸ਼ਨੀ ਹਾਲ ਅਤੇ ਲੋਕਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਹਨ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਆਡੀਟੋਰੀਅਮ ਦਾ ਨਾਂ ਪ੍ਰਸਿੱਧ ਸਾਹਿਤਕਾਰ ਪਦਮ ਸ਼੍ਰੀ ਬਲਵੰਤ ਗਾਰਗੀ ਦੇ ਨਾਂ ’ਤੇ ਰੱਖਿਆ ਹੈ ਅਤੇ ਇਹ ਮਿੱਟੀ ਦੇ ਮਹਾਨ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਅਜਿਹਾ ਅਤਿ-ਆਧੁਨਿਕ ਆਡੀਟੋਰੀਅਮ ਸਿਰਫ਼ ਵਿਦੇਸ਼ਾਂ ‘ਚ ਹੀ ਬਣਾਇਆ ਜਾਂਦਾ ਸੀ ਪਰ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਮਾਲਵੇ ਦੇ ਗੜ੍ਹ (Bathinda) ਇਲਾਕੇ ‘ਚ ਉਸਾਰਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਆਡੀਟੋਰੀਅਮ ਨੂੰ ਵਰਕਸ਼ਾਪਾਂ, ਸੈਮੀਨਾਰਾਂ ਅਤੇ ਹੋਰ ਸਮਾਗਮਾਂ ਲਈ ਵਰਤਿਆ ਜਾਵੇਗਾ ਜੋ ਕਿ ਨੌਜਵਾਨਾਂ ਨੂੰ ਯੋਗ ਰਚਨਾ ਦੇਣ ‘ਚ ਸਹਾਈ ਹੋਵੇਗਾ।

 

Scroll to Top