surface water

ਪੰਜਾਬ ਸਰਕਾਰ ਪਿੰਡ ਪੱਧਰੀ ਕੈਂਪ ਲਗਾ ਕੇ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਲਈ ਕਰੇਗੀ ਜਾਗਰੂਕ

ਚੰਡੀਗੜ੍ਹ, 25 ਅਕਤੂਬਰ 2024: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੰਬੰਧਿਤ ਵਿਭਾਗ ਦੀ ਸਮੀਖਿਆ ਬੈਠਕ ਦੌਰਾਨ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਿੰਡ ਪੱਧਰੀ ਕੈਂਪ ਲਗਾ ਕੇ ਸਿੰਚਾਈ ਲਈ ਸਤਹੀ ਪਾਣੀ (surface water) ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੀਐੱਮ ਭਗਵੰਤ ਮਾਨ ਦਾ ਸੁਪਨਾ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਹੈ ਅਤੇ ਇਸ ਮਕਸਦ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਦੱਸਿਆ ਕਿ ਵਿਭਾਗ ਦੇ ਨਹਿਰੀ ਪ੍ਰਸ਼ਾਸਨ ਵੱਲੋਂ ਵਿੱਤੀ ਸਾਲ 2024-25 ਦੌਰਾਨ ਕੁੱਲ 401 ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚ ਇੱਕਤਰੀਕਰਨ ਦੇ ਕੰਮਾਂ ਦੀ ਪ੍ਰਗਤੀ, ਹੜ੍ਹ ਰੋਕੂ ਕੰਮਾਂ ਅਤੇ ਸੂਬੇ ‘ਚ ਬਾਂਸ ਦੇ ਬੂਟੇ ਲਗਾਉਣ ਦੇ ਚੱਲ ਰਹੇ ਕੰਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ ।

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਪ੍ਰਗਤੀ ਅਧੀਨ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਨਹਿਰਾਂ ਦੀ ਸਾਂਭ-ਸੰਭਾਲ, ਦਰੱਖਤ ਲਗਾਉਣ ਅਤੇ ਜਲਘਰਾਂ ਦੀ ਸਫ਼ਾਈ ਆਦਿ ਕੰਮਾਂ ਲਈ ਮਨਰੇਗਾ ਸਕੀਮ ਦਾ ਲਾਭ ਲੈਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਪ੍ਰੋਜੈਕਟਾਂ ਦੀ ਗੁਣਵੱਤਾ ਦੇ ਮਾਪਦੰਡਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

 

Scroll to Top