26 ਅਕਤੂਬਰ 2024: ਮਸ਼ਹੂਰ ਅਭਿਨੇਤਾ ਅਤੇ ਪੰਜਾਬੀ ਗਾਇਕ (punajbi singer) ਦਿਲਜੀਤ ਦੋਸਾਂਝ ਹਮੇਸ਼ਾ ਹੀ ਆਪਣੀਆਂ ਫਿਲਮਾਂ ਅਤੇ ਗੀਤਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਅਦਾਕਾਰ ਦੀ ਫੈਨ ਫਾਲੋਇੰਗ ਵੀ ਜ਼ਬਰਦਸਤ ਹੈ। ਦੱਸ ਦੇਈਏ ਕਿ ਪ੍ਰਸ਼ੰਸਕ ਉਹਨਾਂ ਨੂੰ ਸੁਣਨ ਲਈ ਕਿਸੇ ਵੀ ਹੱਦ ਤੱਕ ਜਾਂ ਸਕਦੇ ਹਨ। ਹੁਣ ਦਿਲਜੀਤ ਦੋਸਾਂਝ ਦਿਲ-ਲੁਮੀਨਾਟੀ ਟੂਰ (Dil-Luminati tour) ਲਈ ਭਾਰਤ ਆਏ ਹਨ ਅਤੇ ਦਿੱਲੀ ਵਿੱਚ ਆਪਣੇ ਕੰਸਰਟ ਲਈ ਵੀ ਪੂਰੀ ਤਿਆਰੀ ਕਰ ਰਹੇ ਹਨ। ਹਾਲਾਂਕਿ ਇਹ ਸਭ ਕੁਝ ਸ਼ੁਰੂ ਕਰਨ ਤੋਂ ਪਹਿਲਾਂ ਦਿਲਜੀਤ ਨੇ ਗੁਰਦੁਆਰਾ ਬੰਗਲਾ ਸਾਹਿਬ (Gurdwara Bangla Sahib) ਵਿਖੇ ਮੱਥਾ ਟੇਕਿਆ, ਜਿਸ ਦੀਆਂ ਤਸਵੀਰਾਂ ਹੁਣ ਵਾਇਰਲ ਹੋ ਰਹੀਆਂ ਹਨ।
ਨਵੰਬਰ 14, 2025 8:13 ਬਾਃ ਦੁਃ




