Bhagwant Mann

ਪੰਜਾਬ AAP ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਪ੍ਰਧਾਨਗੀ ਛੱਡਣਗੇ CM ਮਾਨ

27 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( bhagwant singh maan ) ਦੇ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਗੱਲ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਸੱਤ ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ। ਜਿਸ ਕਾਰਨ ਹੁਣ ਉਹ ਪ੍ਰਧਾਨਗੀ ਦਾ ਅਹੁਦਾ ਛੱਡ ਰਹੇ ਹਨ|

 

ਉੱਥੇ ਹੀ ਓਹਨਾ ਕਿਹਾ ਕਿ ਪਾਰਟੀ ਨੂੰ ਪੂਰਾ ਸਮਾਂ ਪ੍ਰਧਾਨ ਮਿਲੇ ਤਾਂ ਜੋ ਹੋਰ ਆਗੂਆਂ ਨੂੰ ਮੌਕਾ ਮਿਲ ਸਕੇ। ਇਹ ਗੱਲ ਉਨ੍ਹਾਂ ਹੁਸ਼ਿਆਰਪੁਰ ਦੇ ਚੱਬੇਵਾਲ ਵਿੱਚ ਕਹੀ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਪਾਰਟੀ ਹਾਈਕਮਾਂਡ ਅੱਗੇ ਰੱਖਣਗੇ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਬੰਧ ‘ਚ ਜਲਦ ਹੀ ਕੋਈ ਐਲਾਨ ਹੋ ਸਕਦਾ ਹੈ।

Scroll to Top