28 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (BHAGWANT SINGH MAAN ) ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਫਲ ਮਿਲਣਾ ਸ਼ੁਰੂ ਹੋ ਗਿਆ ਹੈ। ਇਨ੍ਹਾਂ ਯਤਨਾਂ ਸਦਕਾ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਲਗਾਤਾਰ ਜ਼ੋਰਾਂ ਸ਼ੋਰਾਂ ਦੇ ਨਾਲ ਹੋ ਰਹੀ ਹੈ। ਦੱਸ ਦੇਈਏ ਕਿ ਇਸ ਸਮੇ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਅਨੁਸਾਰ 27 ਅਕਤੂਬਰ ਨੂੰ 4.13 ਲੱਖ ਮੀਟਰਕ ਟਨ ਲਿਫਟਿੰਗ ਕੀਤੀ ਗਈ ਸੀ ਜਦਕਿ ਅੱਜ 28 ਅਕਤੂਬਰ ਨੂੰ 2288 ਮਿੱਲਰ ਲਿਫਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਅੱਜ ਲਿਫਟਿੰਗ ਦਾ ਅੰਕੜਾ 5 ਲੱਖ ਮੀਟਰਕ ਟਨ ਤੋਂ ਪਾਰ ਪਹੁੰਚਣ ਦੀ ਉਮੀਦ ਲਗਾਈ ਜਾ ਰਹੀ ਹੈ।
ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਕਿਸਾਨਾਂ (farmers) ਨੇ ਸੁੱਖ ਦਾ ਸਾਹ ਲਿਆ ਹੈ। ਲਿਫਟਿੰਗ ਦਾ ਕੰਮ ਤੇਜ਼ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣੀਆਂ ਸ਼ੁਰੂ ਹੋ ਗਿਆ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਹੀ ਕਿਹਾ ਸੀ ਕਿ ਦੀਵਾਲੀ ਮੌਕੇ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਉਹਨਾਂ ਇਹ ਵੀ ਕਿਹਾ ਸੀ ਕਿ ਤੁਸੀਂ ਦੀਵਾਲੀ ਆਪਣੇ ਘਰ ਅਰਾਮ ਨਾਲ ਆਪਣੇ ਪਰਿਵਾਰ ਨਾਲ ਮਨਾ ਸਕੋਗੇ, ਜਿਸ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ।