ਚੰਡੀਗੜ੍ਹ, 28 ਅਕਤੂਬਰ 2024: ਹਰਿਆਣਾ ਸਰਕਾਰ (Haryana government) ਦੇ ਹੁਕਮ ‘ਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਹਰੇਕ ਦਾਣੇ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ। ਹਰਿਆਣਾ ‘ਚ ਝੋਨੇ ਅਤੇ ਬਾਜਰੇ ਦੀ ਫਸਲ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ।
ਹਰਿਆਣਾ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਫਸਲਾਂ ਦੀ ਖਰੀਦ ਲਈ ਪੈਸੇ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਭੇਜ ਰਹੀ ਹੈ। ਹੁਣ ਤੱਕ ਝੋਨੇ ਅਤੇ ਬਾਜਰੇ ਦੇ ਕਿਸਾਨਾਂ ਨੂੰ 8931 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜਿਸ ‘ਚ ਝੋਨਾ ਉਤਪਾਦਕ ਕਿਸਾਨਾਂ ਨੂੰ 8084 ਕਰੋੜ ਰੁਪਏ ਅਤੇ ਬਾਜਰੇ ਵਾਲੇ ਕਿਸਾਨਾਂ ਨੂੰ 847 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਬਾਰੇ ਹਰਿਆਣਾ (Haryana government) ਦੇ ਖੁਰਾਕ ਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਮੰਡੀਆਂ ‘ਚ ਝੋਨੇ ਅਤੇ ਬਾਜਰੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਵੱਖ-ਵੱਖ ਮੰਡੀਆਂ ‘ਚ 4550473 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਕੁੱਲ ਆਮਦ ‘ਚੋਂ 4302418 ਮੀਟ੍ਰਿਕ ਟਨ ਝੋਨਾ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਜਾ ਚੁੱਕਾ ਹੈ।
ਇਸਦੇ ਨਾਲ ਹੀ ਮੰਡੀਆਂ ‘ਚੋਂ ਝੋਨੇ ਦੀ ਲਗਾਤਾਰ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਹੁਣ ਤੱਕ ਵੱਖ-ਵੱਖ ਮੰਡੀਆਂ ‘ਚ 430193 ਮੀਟ੍ਰਿਕ ਟਨ ਬਾਜਰੇ ਦੀ ਆਮਦ ਹੋਈ ਹੈ, ਜਿਸ ‘ਚੋਂ 417771 ਮੀਟ੍ਰਿਕ ਟਨ ਬਾਜਰੇ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਬਾਰ ਵਿਭਾਗ ਵੱਲੋਂ ਆਨ ਲਾਈਨ ਗੇਟ ਪਾਸ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ‘ਚ ਕੋਈ ਦਿੱਕਤ ਨਾ ਆਵੇ ਅਤੇ ਉਨ੍ਹਾਂ ਨੂੰ ਮੰਡੀਆਂ ‘ਚ ਆਉਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ। ਸਰਕਾਰ ਆਮ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2,300 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ-ਏ ਝੋਨੇ ਲਈ 2,320 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ। ਸਾਰੀ ਖਰੀਦ ਪ੍ਰਕਿਰਿਆ ‘ਤੇ ਸੀਨੀਅਰ ਅਧਿਕਾਰੀਆਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕੁਰੂਕਸ਼ੇਤਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 962575 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 935432 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸੇ ਤਰ੍ਹਾਂ ਕਰਨਾਲ ਜ਼ਿਲ੍ਹੇ ਦੀਆਂ ਮੰਡੀਆਂ ‘ਚ 808728 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 7,94,323 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕੈਥਲ ਜ਼ਿਲ੍ਹੇ ਦੀਆਂ ਮੰਡੀਆਂ ‘ਚ 7,86,955 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 772039 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
Read More: Haryana: ਹਰਿਆਣਾ ਅਤੇ ਰਾਜਸਥਾਨ ਵਿਚਾਲੇ ਰੋਡਵੇਜ਼ ਦਾ ਵਿਵਾਦ ਨਿੱਬੜਿਆ
ਅੰਬਾਲਾ ਜ਼ਿਲ੍ਹੇ (Haryana government) ‘ਚ 519087 ਮੀਟ੍ਰਿਕ ਟਨ ਆਮਦ ‘ਚੋਂ 474075 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਯਮੁਨਾਨਗਰ ਜ਼ਿਲ੍ਹੇ ਦੀਆਂ ਮੰਡੀਆਂ ‘ਚ 513520 ਮੀਟ੍ਰਿਕ ਟਨ ‘ਚੋਂ 480191 ਮੀਟ੍ਰਿਕ ਟਨ ਅਤੇ ਫਤਿਹਾਬਾਦ ਜ਼ਿਲ੍ਹੇ ‘ਚ 459677 ਮੀਟ੍ਰਿਕ ਟਨ ‘ਚੋਂ 409851 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਇਸ ਤੋਂ ਇਲਾਵਾ ਜੀਂਦ ਜ਼ਿਲ੍ਹੇ ਦੀਆਂ ਮੰਡੀਆਂ ‘ਚ 173479 ਮੀਟਰਕ ਟਨ ਵਿੱਚੋਂ 158599 ਮੀਟਰਕ ਟਨ ਦੀ ਪੈਦਾਵਾਰ ਹੋਈ। ਸਿਰਸਾ ਜ਼ਿਲ੍ਹੇ ਵਿੱਚ 141838 ਮੀਟ੍ਰਿਕ ਟਨ ਵਿੱਚੋਂ 115694 ਮੀਟ੍ਰਿਕ ਟਨ ਅਤੇ ਪੰਚਕੂਲਾ ਜ਼ਿਲ੍ਹੇ ‘ਚ 82021 ਮੀਟ੍ਰਿਕ ਟਨ ਵਿੱਚੋਂ 71091 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।
ਹਰਿਆਣਾ ਦੇ ਖੁਰਾਕ ਤੇ ਸਪਲਾਈ ਵਿਭਾਗ ਮੁਤਾਬਕ ਮਹਿੰਦਰਗੜ੍ਹ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ‘ਚ 106732 ਮੀਟ੍ਰਿਕ ਟਨ ਬਾਜਰੇ ਦੀ ਆਮਦ ਹੋਈ ਹੈ, ਜਿਸ ‘ਚੋਂ 105841 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਰੇਵਾੜੀ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 95130 ਮੀਟ੍ਰਿਕ ਟਨ ਬਾਜਰੇ ਦੀ ਆਮਦ ਹੋਈ ਹੈ, ਜਿਸ ‘ਚੋਂ 94,115 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। 68545 ਮੀਟ੍ਰਿਕ ਟਨ ਦੀ ਆਮਦ ‘ਚੋਂ ਭਿਵਾਨੀ ‘ਚ 65780 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।