Sri Muktsar Sahib

Punjab: ਸ੍ਰੀ ਮੁਕਤਸਰ ਸਾਹਿਬ ‘ਚ ਸਖ਼ਤ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ 2024: ਪੰਜਾਬ ‘ਚ ਦੀਵਾਲੀ ਦੇ ਤਿਓਹਾਰ ਨੂੰ ਲੈ ਕੇ ਬਜ਼ਾਰਾਂ ‘ਚ ਰੌਣਕਾਂ ਲੱਗੀਆਂ ਹਨ | ਜਿੱਥੇ ਲੋਕ ਦੀਵਾਲੀ ਅਤੇ ਹੋਰ ਤਿਓਹਾਰਾਂ ਲਈ ਖਰੀਦਦਾਰੀ ਕਰ ਰਹੇ ਹਨ | ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪਟਾਕਿਆਂ (firecrackers) ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਪੁਲਿਸ ਅਹਿਮ ਕਦਮ ਚੁੱਕੇ ਜਾ ਰਹੇ ਹਨ |

ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ (Sri Muktsar Sahib)  ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤ੍ਰਿਪਾਠੀ ਨੇ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ-163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ‘ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਨਿਸਚਿਤ ਕੀਤਾ ਗਿਆ ਹੈ | ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਇਨ੍ਹਾਂ ਹੁਕਮਾਂ ਮੁਤਾਬਕ ਦੀਵਾਲੀ ਵਾਲੇ ਦਿਨ 31 ਅਕਤੂਬਰ 2024 ਨੂੰ ਸ਼ਾਮੀ 8.00 ਵਜੇ ਤੋਂ ਰਾਤ 10.00 ਵਜੇ ਤੱਕ ਪਟਾਕੇ ਚਲਾਏ ਜਾਣਗੇ। 15 ਨਵੰਬਰ 2024 ਨੂੰ ਗੁਰਪੁਰਬ ਦੇ ਤਿਓਹਾਰ ਵਾਲੇ ਦਿਨ ਸਵੇਰੇ 4.00 ਵਜੇ ਤੋਂ ਸਵੇਰੇ 5.00 ਵਜੇ ਤੱਕ ਅਤੇ ਰਾਤ 9.00 ਵਜੇ ਤੋਂ 10.00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ |

ਇਸਦੇ ਨਾਲ ਹੀ ਕ੍ਰਿਸਮਿਸ ਦਿਹਾੜੇ ‘ਤੇ 25 ਦਸੰਬਰ ਤੋਂ 26 ਦਸੰਬਰ 2024 ਨੂੰ ਰਾਤ 11.55 ਵਜੇ ਤੋਂ ਸਵੇਰੇ 12.30 ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ | ਇਸਦੇ ਨਾਲ ਹੀ 31 ਦਸੰਬਰ 2024 (ਸਾਲ ਦੀ ਸਮਾਪਤੀ ) ਅਤੇ 1 ਜਨਵਰੀ 2025 ਨੂੰ ( ਨਵੇਂ ਸਾਲ ਦੀ ਸ਼ੁਰੂਆਤ ) ‘ਤੇ ਰਾਤ 11.55 ਵਜੇ ਤੋਂ ਸਵੇਰੇ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਹੈ।

Scroll to Top