Punjab government

ਪੰਜਾਬ ਸਰਕਾਰ ਨੇ ਸੜਕਾਂ ਦੇ ਨਿਰਮਾਣ, ਸਟਰੀਟ ਲਾਈਟਾਂ ਤੇ ਹੋਰ ਕੰਮਾਂ ਲਈ ਲਿਆ ਅਹਿਮ ਫੈਸਲਾ

ਨਵੀਂ ਦਿੱਲੀ 28 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨ ਸੋਮਵਾਰ ਨੂੰ ਆਪਣੇ ਦਿੱਲੀ ਹਮਰੁਤਬਾ ਨਾਲ ਪੰਜਾਬ ਦੇ ਨਗਰ ਨਿਗਮ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਬੈਠਕ ਕੀਤੀ ਗਈ । ਇਸ ਬੈਠਕ ‘ਚ ਰਾਜ ਦੀਆਂ ਸਾਰੀਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ ਨੇ ਵੀ ਸ਼ਮੂਲੀਅਤ ਕੀਤੀ। ਇਹ ਬੈਠਕ ਪੰਜਾਬ ਸਰਕਾਰ (Punjab government) ਅਤੇ ਦਿੱਲੀ ਸਰਕਾਰ ਦਰਮਿਆਨ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਗਿਆਨ ਦੇ ਅਦਾਨ-ਪ੍ਰਦਾਨ ਸਮਝੌਤੇ ਤਹਿਤ ਕੀਤੀ ਗਈ |

ਇਸ ਮੌਕੇ ਸੀਐੱਮ ਮਾਨ ਨੇ ਦੱਸਿਆ ਕਿ ਬੈਠਕ ਦਾ ਮਕਸਦ ਪੰਜਾਬ ਦੇ ਮਿਉਂਸਪਲ ਸ਼ਹਿਰਾਂ ‘ਚ ਚੱਲ ਰਹੇ ਵਿਕਾਸ ਕੰਮਾਂ ਨੂੰ ਉਤਸ਼ਾਹਿਤ ਕਰਨਾ ਹੈ। ਜਿਸ ਦਾ ਉਦੇਸ਼ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ ‘ਤੇ ਅਤਿ-ਆਧੁਨਿਕ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨੇਕ ਕਾਰਜ ‘ਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਂਦੇ ਹੋਏ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵੇਂ ਰਿਕਾਰਡ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab government) ਇਸੇ ਤਰਜ਼ ‘ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਨਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਮੁਹਾਰਤ ਦਾ ਪੂਰਾ ਲਾਭ ਲਿਆ ਜਾ ਸਕਦਾ ਹੈ।

ਸੀਐੱਮ ਭਗਵੰਤ ਮਾਨ ਨੇ ਕਿਹਾ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਹਿਰੀ ਵਿਕਾਸ ਅਤੇ ਯੋਜਨਾਬੰਦੀ ਦੇ ਖੇਤਰ ‘ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਹਿਰਾਂ ਦੇ ਸਰਬਪੱਖੀ ਵਿਕਾਸ ‘ਤੇ ਹੈ। ਉਨ੍ਹਾਂ ਨੂੰ ਅਤਿ-ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੜਕਾਂ ‘ਚ ਪਏ ਟੋਇਆਂ, ਪੈਚ ਵਰਕ ਅਤੇ ਹੋਰ ਨੁਕਸਾਨਾਂ ਦੀ ਪਛਾਣ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ‘ਚ ਢੁਕਵੀਂ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਏ.ਆਈ ਦੀ ਵਰਤੋਂ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ‘ਤੇ ਬਲੈਕ ਸਪਾਟਸ ਦੀ ਪਛਾਣ ਕਰਨ ਅਤੇ ਲਾਈਟਾਂ ਲਗਾਉਣ ਲਈ ਕੀਤੀ ਜਾਵੇਗੀ। ਸੀਐੱਮ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਮੇਂ ਸਿਰ ਅਲਰਟ ਭੇਜਣ ਅਤੇ ਵੱਧ ਤੋਂ ਵੱਧ 3 ਘੰਟਿਆਂ ‘ਚ ਸਟਰੀਟ ਲਾਈਟਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਹੈ |

Scroll to Top