ਚੰਡੀਗੜ੍ਹ, 29 ਅਕਤੂਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan)ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਸਰਕਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਗਏ ਸਤਹੀ ਸੀਡਰਾਂ ‘ਤੇ ਸਬਸਿਡੀ ਮੁਹੱਈਆ ਕਰਵਾਏਗੀ।
ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤ’ ‘ਤੇ ਤੇ ਚੱਲਣ ਦੀ ਅਪੀਲ ਕੀਤੀ ਹੈ | ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ।
ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਦੱਸਿਆ ਕਿ ਯੋਗ ਲਾਭਪਾਤਰੀ, ਇਨ੍ਹਾਂ ‘ਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦੀ ਸਬਸਿਡੀ ‘ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ