Amritsar police

ਅੰਮ੍ਰਿਤਸਰ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ 7 ਮੈਂਬਰ ਗ੍ਰਿਫਤਾਰ, ਅਸਲਾ ਬਰਾਮਦ

ਅੰਮ੍ਰਿਤਸਰ, 1 ਨਵੰਬਰ 2024: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar police) ਨੇ ਅਮਰੀਕਾ ਅਧਾਰਿਤ ਇੱਕ ਮਾਡਿਊਲ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਇਹ ਮੁਲਜ਼ਮ ਅਮਰੀਕਾ ਅਧਾਰਿਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਜੁੜੇ ਹਨ | ਇਨ੍ਹਾਂ ਮੁਲਜ਼ਮਾਂ ਤੋਂ ਪੁਲਿਸ ਨੂੰ 12 ਪਿਸਤੌਲ, 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਹੋਏ ਹਨ

ਪੁਲਿਸ (Amritsar police) ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ਼ ਢਾਣੀ, ਜਸ਼ਨਦੀਪ ਸਿੰਘ ਉਰਫ਼ ਮਾਇਆ ਉਰਫ਼ ਛਿੱਲਰ, ਇਸ਼ਮੀਤ ਸਿੰਘ ਉਰਫ਼ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ਼ ਸਪਰਾ ਅਤੇ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ। ਇਸਦੇ ਨਾਲ ਹੀ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਰਵੀ, ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਿਰੋਹਾਂ ਨੂੰ ਸਪਲਾਈ ਕਰਵਾ ਰਿਹਾ ਸੀ। ਜਾਂਚ ‘ਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਕਰਨਜੀਤ ਧਨੀ ਆਪਣੇ ਭਰਾਵਾਂ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ‘ਚ ਰਹਿੰਦੇ ਦਿਲਪ੍ਰੀਤ ਸਿੰਘ ਦੇ ਕਹਿਣ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗੈਂਗ ਦੇ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਇਆ ਸੀ।

Scroll to Top