3 ਨਵੰਬਰ 2024: ਦਿੱਲੀ ਸਰਕਾਰ ( delhi goverment) ਨੇ 7 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਬਿਹਾਰ ਅਤੇ ਉੱਤਰ ਪ੍ਰਦੇਸ਼ (utar pradesh) ਵਰਗੇ ਰਾਜਾਂ ਵਿੱਚ ਬੜੀ ਸ਼ਰਧਾ ਨਾਲ ਮਨਾਈ ਜਾਣ ਵਾਲੀ ਛਠ ਪੂਜਾ (chhath puja) ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਵੀ 7 ਨਵੰਬਰ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਰਹਿ ਰਹੇ ਲੱਖਾਂ ਪ੍ਰਵਾਸੀ ਨਾਗਰਿਕਾਂ ਦੀ ਸਹੂਲਤ ਲਈ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਉਹ ਇਸ ਮਹਾਨ ਤਿਉਹਾਰ ਨੂੰ ਧੂਮਧਾਮ ਨਾਲ ਮਨਾ ਸਕਣ।
ਸਰਕਾਰ ਨੇ ਇਸ ਸਬੰਧ ਵਿਚ ਸੋਸ਼ਲ ਮੀਡੀਆ ਸਾਈਟ ‘ਐਕਸ’ ‘ਤੇ ਇਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਛਠ ਪੂਜਾ ਦਿੱਲੀ ਦੇ ਲੋਕਾਂ ਲਈ ਇਕ ਮਹੱਤਵਪੂਰਨ ਤਿਉਹਾਰ ਹੈ, ਇਸ ਲਈ 7 ਨਵੰਬਰ ਨੂੰ ਸਾਰੇ ਸਰਕਾਰੀ ਦਫਤਰਾਂ, ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਰਹੇਗੀ। ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਇਹ ਛੁੱਟੀ ਇਸ ਲਈ ਰੱਖੀ ਗਈ ਹੈ ਤਾਂ ਜੋ ਹਰ ਕੋਈ ਇਸ ਪਵਿੱਤਰ ਤਿਉਹਾਰ ਨੂੰ ਪੂਰੀ ਸ਼ਰਧਾ ਅਤੇ ਖੁਸ਼ੀ ਨਾਲ ਮਨਾ ਸਕੇ।
ਇਸ ਫੈਸਲੇ ਤੋਂ ਬਾਅਦ 7 ਨਵੰਬਰ ਨੂੰ ਦਿੱਲੀ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਪ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਸ ਛੁੱਟੀ ਦਾ ਸੁਝਾਅ ਦਿੱਤਾ ਸੀ, ਜਿਸ ਨੂੰ ਤੁਰੰਤ ਮਨਜ਼ੂਰੀ ਦੇ ਦਿੱਤੀ ਗਈ ਸੀ।