ਫਾਜ਼ਿਲਕਾ ‘ਚ 5 ਬੱਚਿਆਂ ਦੇ ਪਿਤਾ ਨੇ ਕੀਤੀ ਖੁ.ਦ.ਕੁ.ਸ਼ੀ

3 ਨਵੰਬਰ 2024: ਫਾਜ਼ਿਲਕਾ (Fazilka) ਦੀ ਮੰਡੀ ਰੋਡਾਵਾਲੀ ਨੇੜੇ 5 ਬੱਚਿਆਂ ਦੇ ਪਿਤਾ ਨੇ ਰੇਲਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ ਕਰ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ, ਉਥੇ ਹੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ (post-mortem) ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਹਾਲਾਂਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਤਨਾਮ ਸਿੰਘ (55 ਸਾਲ) ਦੇ ਭਰਾ ਰਾਜਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਇੱਟਾਂ ਦੇ ਭੱਠੇ ‘ਤੇ ਮਜ਼ਦੂਰੀ ਕਰਦਾ ਸੀ, ਜਿਸ ਕਾਰਨ ਉਸ ਦੀਆਂ ਤਿੰਨ ਲੜਕੀਆਂ ਅਤੇ ਦੋ ਲੜਕੇ ਹਨ ਇੱਥੋਂ ਤੱਕ ਕਿ ਉਹ ਆਪਣੇ ਆਪ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਸਮਝ ਕੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਮੰਡੀ ਰੋਡਾਵਾਲੀ ਨੇੜੇ ਲੰਘਦੀ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਰੇਲਵੇ ਪੁਲੀਸ ਅਧਿਕਾਰੀ ਸੁਰਿੰਦਰ ਸਿੰਘ ਅਨੁਸਾਰ ਉਨ੍ਹਾਂ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਦਕਿ ਮ੍ਰਿਤਕ ਦੇ ਭਰਾ ਅਤੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Scroll to Top