ਚੰਡੀਗੜ੍ਹ, 03 ਨਵੰਬਰ 2024: (Punjab By-election) ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 10 ਦਿਨ ਬਾਕੀ ਹਨ | ਪੰਜਾਬ ‘ਚ 13 ਨਵੰਬਰ ਨੂੰ ਇਨ੍ਹਾਂ ਸੀਟਾਂ ‘ਤੇ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ | ਇਨ੍ਹਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ |
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਡੇਰਾ ਬਾਬਾ ਨਾਨਕ (Dera Baba Nanak) ਵਿਖੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ‘ਚ ਚੋਣ ਰੈਲੀ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਵੀ ਸ਼ਾਮਲ ਹੋਣਗੇ | ਸੀਐੱਮ ਮਾਨ ਅੱਜ ਦੁਪਹਿਰ ਬਾਅਦ ਕਲਾਨੌਰ ਪਹੁੰਚਣਗੇ |
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ (Dera Baba Nanak), ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ‘ਤੇ ਜ਼ਿਮਨੀ ਚੋਣਾਂ ਹੋਣਗੀਆਂ | ਚੋਣ ਕਮਿਸ਼ਨ ਮੁਤਾਬਕ ਇਨ੍ਹਾਂ ਚਾਰਾਂ ਵਿਧਾਨ ਸਭਾ ਸੀਟਾਂ ‘ਤੇ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ ਅਤੇ 831 ਪੋਲਿੰਗ ਸਟੇਸ਼ਨ ਬਣਾਏ ਹਨ। ਇਹ ਜ਼ਿਮਨੀ ਚੋਣ 25 ਨੰਵਬਰ ਨੂੰ ਮੁਕੰਮਲ ਹੋਵੇਗੀ | ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।
ਆਮ ਆਦਮੀ ਪਾਰਟੀ ਨੇ ਚੱਬੇਵਾਲ ਸੀਟ ਤੋਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਡਾ.ਇਸ਼ਾਂਕ ਚੋਣ ਮੈਦਾਨ ‘ਚ ਉਤਾਰਿਆ ਹੈ । ਪਾਰਟੀ ਨੇ ਡੇਰਾ ਬਾਬਾ ਨਾਨਕ ਤੋਂ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦੀ ਘਰਵਾਲੀ ਜਤਿੰਦਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੁਖਜਿੰਦਰ ਰੰਧਾਵਾ ਪਹਿਲਾਂ ਇੱਥੋਂ ਦੇ ਵਿਧਾਇਕ ਸਨ।
ਇਸੇ ਤਰ੍ਹਾਂ ਸ੍ਰੀ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਦੇ ਨਾਲ ਹੀ ਭਾਜਪਾ ਨੇ ਮਨਪ੍ਰੀਤ ਬਾਦਲ, ਕੇਵਲ ਸਿੰਘ ਢਿੱਲੋਂ ‘ਤੇ ਦਾਅ ਖੇਡਿਆ ਹੈ |