Yogi Adityanath

UP News: CM ਯੋਗੀ ਆਦਿਤਿਆਨਾਥ ਨੂੰ ਧਮਕੀ ਦੇਣ ਦੇ ਮਾਮਲੇ ‘ਚ ਇੱਕ ਬੀਬੀ ਗ੍ਰਿਫਤਾਰ

ਚੰਡੀਗੜ੍ਹ, 03 ਨਵੰਬਰ 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਨੂੰ ਅੱਜ ਜਾਨੋਂ ਮਾਰਨ ਦੀ ਧਮਕੀ ਦੀ ਖ਼ਬਰ ਸਾਹਮਣੇ ਆਈ। ਜਿਸ ਧਮਕੀ ‘ਚ ਸੀਐੱਮ ਯੋਗੀ ਆਦਿਤਿਆਨਾਥ ਨੂੰ 10 ਦਿਨਾਂ ਦੇ ਅੰਦਰ ਆਪਣਾ ਮੁੱਖ ਮੰਤਰੀ ਦਾ ਅਹੁਦਾ ਛੱਡਣ ਲਈ ਕਿਹਾ ਗਿਆ ਸੀ, ਨਹੀਂ ਤਾਂ ਉਨ੍ਹਾਂ ਦੀ ਹਾਲਤ ਐੱਨਸੀਪੀ ਆਗੂ ਬਾਬਾ ਸਿੱਦੀਕੀ ਵਰਗੀ ਹੋਵੇਗੀ।

ਇਸ ਮਾਮਲੇ ‘ਚ ਮੁੰਬਈ ਪੁਲਿਸ ਦੇ ਟ੍ਰੈਫਿਕ ਕੰਟਰੋਲ ਵਿਭਾਗ ਨੂੰ ਇੱਕ ਅਣਜਾਣ ਫ਼ੋਨ ਨੰਬਰ ਤੋਂ ਆਏ ਸੰਦੇਸ਼ ‘ਚ ਆਈ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਅਤੇ ਹੁਣ ਪੁਲਿਸ ਨੇ ਫਾਤਿਮਾ ਨਾਮ ਦੀ ਬੀਬੀ ਨੂੰ ਹਿਰਾਸਤ ‘ਚ ਲੈ ਲਿਆ ਹੈ।

Scroll to Top