Ravneet Singh Bittu

ਹਿੰਦੂ ਮੰਦਰ ‘ਚ ਹੋਈ ਘਟਨਾ ਲਈ ਕੈਨੇਡੀਅਨ PM ਜਸਟਿਨ ਟਰੂਡੋ ਜ਼ਿੰਮੇਵਾਰ: ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 4 ਨਵੰਬਰ 2024: ਸੋਮਵਾਰ ਨੂੰ ਕੈਨੇਡਾ ਦੇ ਬਰੈਂਪਟਨ ‘ਚ ਕਥਿਤ ਖਾ.ਲਿ.ਸ.ਤਾਨੀ ਕਾਰਕੂਨਾਂ ਵੱਲੋਂ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ | ਇਸ ਘਟਨਾ ਨੂੰ ਲੈ ਕੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਵਿਨ ਆਲੋਚਨਾ ਕੀਤੀ ਜਾ ਰਹੀ ਹੈ | ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਹਿੰਦੂਆਂ ਅਤੇ ਸਿੱਖਾਂ ‘ਤੇ ਅਜਿਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਕੇਂਦਰੀ ਮੰਤਰੀ ਨੇ ਹਿੰਦੂ ਮੰਦਰ ‘ਚ ਹੋਈ ਘਟਨਾ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜ਼ਿੰਮੇਵਾਰ ਠਹਿਰਾਇਆ ਹੈ ।

ਉਨ੍ਹਾਂ (Ravneet Singh Bittu) ਨੇ ਦੋਸ਼ ਲਾਇਆ ਹੈ ਕਿ ਕਿ ਖਾ.ਲਿ.ਸ.ਤਾ.ਨੀ ਸਮਰਥਕਾਂ ਪ੍ਰਤੀ ਕੈਨੇਡਾ ਦੇ ਨਰਮ ਰਵੱਈਏ ਕਾਰਨ ਹਾਲਾਤ ਅਜਿਹੇ ਬਣ ਗਏ ਹਨ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ‘ਕੈਨੇਡਾ ‘ਚ ਜੋ ਹਾਲਾਤ ਬਣੇ ਹਨ, ਉਹ ਕਿਸੇ ਇੱਕ ਧਰਮ ਕਾਰਨ ਨਹੀਂ ਹਨ। ਇਹ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਾਰਨ ਬਣੇ ਹਨ | ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕਾਂ ਨੂੰ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਦੀਵਾਲੀ ਵਰਗੇ ਤਿਉਹਾਰ ਮਨਾਉਣ ਲਈ ਮੰਦਰ ਜਾ ਰਹੇ ਸਨ। ਪਰ ਉਨ੍ਹਾਂ ਨੂੰ ਅਜਿਹੇ ਹਮਲਿਆਂ ਦਾ ਸਾਹਮਣਾ ਕਰਨਾ ਪਿਆ।

ਕੇਂਦਰੀ ਮੰਤਰੀ ਨੇ ਦੋਸ਼ ਲਾਇਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਹਿੰਦੂ ਭਾਈਚਾਰੇ ਨੂੰ ਧਮਕਾਉਣ ਅਤੇ ਹਮਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਰਵਨੀਤ ਸਿੰਘ ਬਿੱਟੂ ਨੇ ਕਿਹਾ, ‘ਕੈਨੇਡਾ ਦਾ ਪ੍ਰਧਾਨ ਮੰਤਰੀ ਭਾਰਤ ਖਾਸ ਕਰਕੇ ਪੰਜਾਬ ਦੇ ਲੋਕਾਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕੈਨੇਡੀਅਨ ਪੁਲਿਸ ਇਨ੍ਹਾਂ ਕਾਰਕੂਨਾਂ ਦੀ ਸੁਰੱਖਿਆ ਕਰ ਰਹੀ ਹੈ, ਉਹ ਲੋਕਾਂ ‘ਤੇ ਹਮਲੇ ਕਰ ਰਹੀ ਹੈ, ਪਰ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਕੋਈ ਨਹੀਂ ਰੋਕ ਰਿਹਾ।

Scroll to Top