ਕੈਨੇਡਾ ‘ਚ ਹੋਈਆਂ ਹਿੰਸਕ ਘਟਨਾਵਾਂ ‘ਤੇ CM ਮਾਨ ਨੇ ਪ੍ਰਗਟਾਈ ਡੂੰਘੀ ਚਿੰਤਾ, ਭਾਰਤ ਸਰਕਾਰ ਨੂੰ ਗੱਲਬਾਤ ਲਈ ਕੀਤੀ ਅਪੀਲ

5 ਨਵੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕੈਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਹਿੰਸਕ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਭਾਈਚਾਰੇ (Punjabi community)  ਨੇ ਕੈਨੇਡਾ ਨੂੰ ਆਪਣੇ ਦੂਜੇ ਘਰ ਵਜੋਂ ਅਪਣਾ ਲਿਆ ਹੈ। ਉਥੇ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਰੀ ਅਤੇ ਟੋਰਾਂਟੋ (sari and toranto) ਵਰਗੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਵਸਦੇ ਹਨ, ਜੋ ਸਰਬੱਤ ਦੇ ਭਲੇ ਦੇ ਸਿਧਾਂਤ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਮਿਹਨਤ ਦੇ ਬਲਬੂਤੇ ਉੱਥੇ ਆਪਣੀ ਪਛਾਣ ਬਣਾਉਦੇ ਹਨ|

 

ਉਥੇ ਹੀ ਦੱਸ ਦੇਈਏ ਕਿ CM ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਨਹੀਂ ਚਾਹੁੰਦਾ ਕਿ ਕੈਨੇਡਾ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ। ਮੈਂ ਇਸ ਦੀ ਨਿੰਦਾ ਕਰਦਾ ਹਾਂ ਅਤੇ ਮੋਦੀ ਸਰਕਾਰ ਨੂੰ ਇਸ ‘ਤੇ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।

Scroll to Top