ਸਲਮਾਨ ਤੋਂ ਬਾਅਦ ਹੁਣ ਸ਼ਾਹਰੁੱਖ ਖਾਨ ਨੂੰ ਮਿਲੀ ਜਾ.ਨੋਂ ਮਾਰਨ ਦੀ ਧ.ਮ.ਕੀ

7 ਨਵੰਬਰ 2024: ਸਲਮਾਨ ਖਾਨ(salman khan)  ਤੋਂ ਬਾਅਦ ਹੁਣ ਬਾਲੀਵੁੱਡ ਬਾਦਸ਼ਾਹ ਸ਼ਾਹਰੁੱਖ ਖਾਨ ( shahrukh khan)  ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਮਾਮਲੇ ‘ਚ ਬਾਂਦਰਾ ਪੁਲਿਸ (police) ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਸ਼ਾਹਰੁਖ ਨੂੰ ਧਮਕੀ ਦੇਣ ਵਾਲੇ ਦੋਸ਼ੀ ਨੂੰ ਰਾਏਪੁਰ ਤੋਂ ਗ੍ਰਿਫਤਾਰ (arrest) ਕਰ ਲਿਆ ਗਿਆ ਹੈ।

ਮੀਡੀਆ ਰਿਪੋਰਟਾਂ ਦੇ ਮੁਤਾਬਕ ਰਾਏਪੁਰ ਦੇ ਰਹਿਣ ਵਾਲੇ ਫੈਜ਼ਾਨ ਨਾਂ ਦੇ ਵਿਅਕਤੀ ਨੇ ਧਮਕੀ ਭਰੀ ਕਾਲ ਕੀਤੀ ਸੀ। ਦੱਸ ਦੇਈਏ ਕਿ ਇਹ ਫੋਨ ਸ਼ਾਹਰੁਖ ਖਾਨ ਦੀ ਪ੍ਰੋਡਕਸ਼ਨ ਕੰਪਨੀ ਰੈੱਡ ਚਿਲੀਜ਼ ਦੇ ਦਫਤਰ ‘ਚ ਆਇਆ, ਜਿਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ। ਕਾਹਲੀ ਵਿੱਚ ਧਮਕੀ ਭਰੇ ਫੋਨ ਆਉਣ ਬਾਰੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ
ਦੱਸ ਦੇਈਏ ਕਿ ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸਾਈਬਰ ਸੈੱਲ ਦੀ ਟੀਮ ਵੀ ਕੰਮ ਕਰ ਰਹੀ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਮੋਬਾਈਲ ਨੰਬਰ ਫਰਜ਼ੀ ਦਸਤਾਵੇਜ਼ਾਂ ਤੋਂ ਲਿਆ ਗਿਆ ਹੈ? ਫਿਲਹਾਲ ਇਸ ਮਾਮਲੇ ‘ਚ ਮੁੰਬਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਵੀ ਚੱਲ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਿਸ ਜਲਦ ਹੀ ਇਸ ਪੂਰੇ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।

Scroll to Top