ਚੰਡੀਗੜ੍ਹ, 08 ਨਵੰਬਰ 2024: ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣਨ ਜਾ ਰਹੇ ਹਨ। ਡੋਨਾਲਡ ਟਰੰਪ ਨੇ ਵੀ ਜਿੱਤ ਦਾ ਐਲਾਨ ਕਰ ਚੁੱਕੇ ਹਨ। ਟਰੰਪ ਨੂੰ ਹੁਣ ਤੱਕ 538 ‘ਚੋਂ 277 ਇਲੈਕਟੋਰਲ ਵੋਟ ਮਿਲ ਚੁੱਕੇ ਹਨ। ਜਦਕਿ ਕਮਲਾ ਹੈਰਿਸ (Kamala Harris) ਨੂੰ 224 ਵੋਟਾਂ ਮਿਲੀਆਂ ਹਨ। ਜਿਕਰਯੋਗ ਹੈ ਕਿ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਹਨ, ਜਦਕਿ ਹੈਰਿਸ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਹਨ। ਟਰੰਪ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਿਸ਼ਵ ਭਰ ਦੇ ਆਗੂਆਂ ਤੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।
ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਦੁਨੀਆ ਭਰ ਦੇ ਆਗੂਆਂ ਨੇ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਟਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਕਾਂਗਰਸ ਆਗੂ ਨੇ ਅਮਰੀਕੀ ਰਾਸ਼ਟਰਪਤੀ ਚੋਣ ਹਾਰਨ ਵਾਲੀ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਵੀ ਚਿੱਠੀ ਲਿਖੀ ਹੈ।
ਰਾਹੁਲ ਗਾਂਧੀ (Rahul Gandhi) ਨੇ 7 ਨਵੰਬਰ ਨੂੰ ਡੋਨਾਲਡ ਟਰੰਪ ਨੂੰ ਲਿਖੀ ਚਿੱਠੀ ‘ਚ ਕਿਹਾ ਕਿ ਮੈਂ ਡੋਨਾਲਡ ਟਰੰਪ ਨੂੰ ਅਮਰੀਕਾ ਦਾ 47ਵਾਂ ਰਾਸ਼ਟਰਪਤੀ ਬਣਨ ‘ਤੇ ਵਧਾਈ ਦਿੰਦਾ ਹਾਂ। ਰਾਹੁਲ ਗਾਂਧੀ ਨੇ ਕਮਲਾ ਹੈਰਿਸ (Kamala Harris) ਨੂੰ 7 ਨਵੰਬਰ ਨੂੰ ਹੀ ਚਿੱਠੀ ਲਿਖੀ ਸੀ। ਇਸ ‘ਚ ਰਾਹੁਲ ਗਾਂਧੀ ਨੇ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਕਹਿ ਕੇ ਸੰਬੋਧਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਉਤਸ਼ਾਹੀ ਰਾਸ਼ਟਰਪਤੀ ਚੋਣ ਮੁਹਿੰਮ ਲਈ ਤੁਹਾਨੂੰ ਵਧਾਈ ਦੇਣਾ ਚਾਹੁੰਦਾ ਹਾਂ। ਤੁਹਾਡਾ ਆਸ਼ਾਵਾਦੀ ਅਤੇ ਜੁੜਨ ਵਾਲਾ ਸੰਦੇਸ਼ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਜੋ ਬਾਇਡਨ ਪ੍ਰਸ਼ਾਸਨ ਦੇ ਅਧੀਨ ਭਾਰਤ ਅਤੇ ਅਮਰੀਕਾ ਨੇ ਗਲੋਬਲ ਮਹੱਤਵ ਦੇ ਮੁੱਦਿਆਂ ‘ਤੇ ਸਹਿਯੋਗ ਨੂੰ ਡੂੰਘਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕਤਾਂਤਰਿਕ ਕਦਰਾਂ-ਕੀਮਤਾਂ ਪ੍ਰਤੀ ਸਾਡੀ ਸਾਂਝੀ ਵਚਨਬੱਧਤਾ ਸਾਡੇ ਦ੍ਰਿਸ਼ਟੀਕੋਣ ਦਾ ਮਾਰਗ ਦਰਸ਼ਨ ਕਰਦੀ ਰਹੇਗੀ। ਉਪ-ਰਾਸ਼ਟਰਪਤੀ ਦੇ ਤੌਰ ‘ਤੇ, ਲੋਕਾਂ ਨੂੰ ਇਕੱਠੇ ਕਰਨ ਅਤੇ ਸਾਂਝਾ ਆਧਾਰ ਲੱਭਣ ਦੇ ਤੁਹਾਡੇ ਸੰਕਲਪ ਨੂੰ ਯਾਦ ਕੀਤਾ ਜਾਵੇਗਾ। ਮੈਂ ਤੁਹਾਡੇ ਭਵਿੱਖ ਦੇ ਯਤਨਾਂ ਲਈ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।
ਰਾਹੁਲ ਨੇ ਡੋਨਾਲਡ ਟਰੰਪ ਨੂੰ ਕਿਹਾ ਕਿ ਲੋਕਾਂ ਨੇ ਭਵਿੱਖ ਲਈ ਤੁਹਾਡੇ ਵਿਜ਼ਨ ‘ਤੇ ਭਰੋਸਾ ਕੀਤਾ ਹੈ। ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਇੱਕ ਇਤਿਹਾਸਕ ਦੋਸਤੀ ਸਾਂਝੇ ਕਰਦੇ ਹਨ ਜੋ ਲੋਕਤਾਂਤਰਿਕ ਮੁੱਲਾਂ ਪ੍ਰਤੀ ਸਾਡੀ ਵਚਨਬੱਧਤਾ ਵਿੱਚ ਜੜ੍ਹੀ ਹੋਈ ਹੈ। ਸਾਨੂੰ ਭਰੋਸਾ ਹੈ ਕਿ ਤੁਹਾਡੀ ਅਗਵਾਈ ‘ਚ ਦੋਵੇਂ ਦੇਸ਼ ਆਪਸੀ ਹਿੱਤਾਂ ਦੇ ਖੇਤਰਾਂ ‘ਚ ਸਹਿਯੋਗ ਨੂੰ ਡੂੰਘਾ ਕਰਨਗੇ।