9 ਨਵੰਬਰ 2024: ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ( navjot singh sidhu) ਅੱਜ ਯਾਨੀ ਕਿ ਸ਼ਨੀਵਾਰ ਨੂੰ ਆਪਣੇ ਪਰਿਵਾਰ ਸਣੇ ਪਾਕਿਸਤਾਨ (pakistan) ਜਾ ਰਹੇ ਹਨ । ਉਹ ਸਰਹੱਦ ਪਾਰੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੇ ਚਾਹਵਾਨ ਹਨ। ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਦੌਰੇ ਦੀ ਪੋਸਟ ਸੋਸ਼ਲ ਮੀਡੀਆ( social media) ‘ਤੇ ਸ਼ੇਅਰ ਕੀਤੀ ਹੈ, ਦੱਸ ਦੇਈਏ ਕਿ ਥੋੜ੍ਹੀ ਹੀ ਦੇਰ ਬਾਅਦ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਦੇ ਲਈ ਰਵਾਨਾ ਹੋਣਗੇ|
ਉਥੇ ਹੀ ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ 2019 ਨੂੰ ਖੋਲ੍ਹਿਆ ਗਿਆ ਸੀ| ਇਸ ਲਾਂਘੇ ਨੂੰ ਖੋਲ੍ਹਣ ਦੇ ਲਈ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਸੀ, ਤੇ ਉਹ ਇਸਦੇ ਉਦਘਾਟਨ ਸਮਾਗਮ ਦੇ ਵਿੱਚ ਵੀ ਸ਼ਾਮਲ ਹੋਏ ਸਨ| ਇਸ ਤੋਂ ਬਾਅਦ ਵੀ ਸਿੱਧੂ ਨੇ ਗੁਰੂਘਰ ਦੇ ਦਰਸ਼ਨ ਕੀਤੇ ਹਨ|