Jammu and Kashmir

Haryana News: ਵਿਦਿਆਰਥੀਆਂ ਲਈ ਖੁਸ਼ਖਬਰੀ, ਹਰ ਦੂਜੇ ਸ਼ਨੀਵਾਰ ਹੋਵੇਗੀ ਛੁੱਟੀ

9 ਨਵੰਬਰ 2024: ਹਰਿਆਣਾ (haryana) ਦੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ (students) ਲਈ ਖੁਸ਼ਖਬਰੀ ਹੈ। ਦੱਸ ਦੇਈਏ ਕਿ ਹੁਣ ਪੰਜਾਬ ਦੀ ਤਰ੍ਹਾਂ ਹਰਿਆਣਾ ਦੇ ਸਕੂਲਾਂ (schools)  ਦੇ ਵਿੱਚ ਵੀ ਮਹੀਨੇ ਦੇ ਹਰ ਦੂਜੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ (Private and government schools) ਵਿੱਚ ਛੁੱਟੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਅੱਜ ਭਾਵ 9 ਨਵੰਬਰ ਤੋਂ ਲਾਗੂ ਹੋ ਗਿਆ ਹੈ।

 

ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੇਖਣ ਵਿੱਚ ਆਉਂਦਾ ਹੈ ਕਿ ਗਜ਼ਟਿਡ, ਸਥਾਨਕ ਜਾਂ ਹੋਰ ਐਲਾਨੀਆਂ ਛੁੱਟੀਆਂ ਦੌਰਾਨ ਕੁਝ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਗਤੀਵਿਧੀਆਂ ਲਈ ਸਕੂਲ ਬੁਲਾਉਂਦੇ ਹਨ, ਜੋ ਕਿ ਗਲਤ ਹੈ। ਇਸ ਲਈ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਕਿਸੇ ਵੀ ਗਤੀਵਿਧੀ ਲਈ ਸਕੂਲ ਨਾ ਬੁਲਾਇਆ ਜਾਵੇ। ਜੇਕਰ ਕੋਈ ਸਕੂਲ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਮਾਮਲਾ ਵਿਭਾਗੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ। ਇਸ ਤੋਂ ਬਾਅਦ ਜੋ ਵੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਸਕੂਲ ਮੁਖੀ ਜਾਂ ਪ੍ਰਸ਼ਾਸਨ ਖੁਦ ਜ਼ਿੰਮੇਵਾਰ ਹੋਵੇਗਾ।

 

Scroll to Top