Champions Trophy

Champions Trophy 2025: ਪਾ.ਕਿ.ਸ.ਤਾ.ਨ ਹੱਥੋਂ ਜਾ ਸਕਦੀ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਚੰਡੀਗੜ੍ਹ, 09 ਨਵੰਬਰ 2024: ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਚੈਂਪੀਅਨਜ਼ ਟਰਾਫੀ 2025 ਟੂਰਨਮੈਂਟ (Champions Trophy 2025) ਲਈ ਪਾਕਿਸਤਾਨ ਨਾਂ ਜਾਣ ‘ਤੇ ਪਾਕਿਸਤਾਨ ਕ੍ਰਿਕਟ ਬੋਰਡ ਲਈ ਖਤਰੇ ਦੀ ਘੰਟੀ ਵੱਜੀ ਹੈ | ਇਹ ਟੂਰਨਮੈਂਟ 19 ਫਰਵਰੀ 2025 ਤੋਂ ਸ਼ੁਰੂ ਹੋਵੇਗਾ |

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਪੀਸੀਬੀ ਨੂੰ ਪੱਤਰ ਲਿਖ ਕੇ ਦੁਬਈ ‘ਚ ਸਾਡੇ ਮੈਚ ਕਰਵਾਉਣ ਲਈ ਕਿਹਾ ਹੈ। ਡਰਾਫਟ ਸ਼ਡਿਊਲ ਮੁਤਾਬਕ ਚੈਂਪੀਅਨਸ ਟਰਾਫੀ ਅਗਲੇ ਸਾਲ 19 ਫਰਵਰੀ ਤੋਂ 9 ਮਾਰਚ ਤੱਕ ਖੇਡੀ ਜਾਵੇਗੀ। ਇਸ ਈਵੈਂਟ ਦੇ ਮੈਚ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ‘ਚ ਕਰਵਾਏ ਜਾ ਸਕਦੇ ਹਨ।

ਦੂਜੇ ਪਾਸੇ ਆਈਸੀਸੀ ਛੇਤੀ ਹੀ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੂੰ ਵੱਡਾ ਝਟਕਾ ਦੇ ਸਕਦੀ ਹੈ। 19 ਫਰਵਰੀ 2025 ਤੋਂ ਸ਼ੁਰੂ ਹੋਣ ਵਾਲੀ ਵਨਡੇ ਚੈਂਪੀਅਨਸ ਟਰਾਫੀ (Champions Trophy 2025) ਦੀ ਮੇਜ਼ਬਾਨੀ ਪਾਕਿਸਤਾਨ ਤੋਂ ਖੋਹੀ ਜਾ ਸਕਦੀ ਹੈ। ਆਈਸੀਸੀ ਵੀ ਜਾਣਦੀ ਹੈ ਕਿ ਭਾਰਤੀ ਟੀਮ ਤੋਂ ਬਿਨਾਂ ਇਹ ਟੂਰਨਾਮੈਂਟ ਕਰਵਾਉਣਾ ਘਾਟੇ ਦਾ ਸੌਦਾ ਸਾਬਤ ਹੋਵੇਗਾ। ਅਜਿਹੇ ‘ਚ ਆਈਸੀਸੀ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਪਾਕਿਸਤਾਨ ਤੋਂ ਖੋਹਣ ‘ਤੇ ਵਿਚਾਰ ਕਰ ਸਕਦੀ ਹੈ |

ਜ਼ਿਕਰਯੋਗ ਹੈ ਕਿ 29 ਸਾਲਾਂ ਦੇ ਲੰਮੇ ਵਕਫ਼ੇ ਤੋਂ ਬਾਅਦ ਪਾਕਿਸਤਾਨ ‘ਚ ਕਿਸੇ ਵੀ ਆਈਸੀਸੀ ਟੂਰਨਾਮੈਂਟ ਕੀਤਾ ਜਾਣਾ ਹੈ । ਅਜਿਹੇ ‘ਚ ਪੀਸੀਬੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਟੂਰਨਾਮੈਂਟ ਪਾਕਿਸਤਾਨ ਤੋਂ ਬਾਹਰ ਨਾ ਜਾਵੇ ਅਤੇ ਉਹ ਇਸ ਦੀ ਮੇਜ਼ਬਾਨੀ ਕਰੇ। ਜੇਕਰ ਆਈਸੀਸੀ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਪਾਕਿਸਤਾਨ ਤੋਂ ਖੋਹ ਲੈਂਦੀ ਹੈ ਤਾਂ ਇਹ ਸੰਯੁਕਤ ਅਰਬ ਅਮੀਰਾਤ (ਯੂਏਈ) ‘ਚ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਚੇਅਰਮੈਨ ਮੋਹਸਿਨ ਨਕਵੀ ਨੇ ਚੈਂਪੀਅਨਜ਼ ਟਰਾਫੀ 2025 ਨੂੰ ਹਾਈਬ੍ਰਿਡ ਮਾਡਲ ‘ਚ ਆਯੋਜਿਤ ਕੀਤੇ ਜਾਣ ਦੀਆਂ ਖ਼ਬਰਾਂ ‘ਤੇ ਪੀਸੀਬੀ ਚੇਅਰਮੈਨ ਨੇ ਸਿੱਧੇ ਤੌਰ ‘ਤੇ ਇਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ, ਪਰ ਉਨ੍ਹਾਂ ਨੇ ਇਹ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਜਾਂ ਭਾਰਤ ਸਰਕਾਰ ਤੋਂ ਕੋਈ ਅਧਿਕਾਰਤ ਬਿਆਨ ਜਾ ਲਿਖਤੀ ‘ਚ ਨਹੀਂ ਮਿਲਿਆ ਹੈ।

ਸ਼ੁੱਕਰਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਨਕਵੀ ਨੇ ਕਿਹਾ ਕਿ ਪਾਕਿਸਤਾਨ ਅਜੇ ਵੀ ਆਗਾਮੀ ਚੈਂਪੀਅਨਸ ਟਰਾਫੀ 2025 ‘ਚ ਭਾਰਤ ਦੀ ਭਾਗੀਦਾਰੀ ‘ਤੇ ਭਾਰਤ ਸਰਕਾਰ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਕ੍ਰਿਕਟ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ‘ਚ ਟੂਰਨਾਮੈਂਟ ਦੀ ਮੇਜ਼ਬਾਨੀ ਦੇ ਮਹੱਤਵ ‘ਤੇ ਮੁੜ ਜ਼ੋਰ ਦਿੱਤਾ।

Scroll to Top