Election Commission

ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਤੇ ਮਨਪ੍ਰੀਤ ਸਿੰਘ ਬਾਦਲ ਨੂੰ ਨੋਟਿਸ ਜਾਰੀ, 24 ਘੰਟਿਆਂ ‘ਚ ਮੰਗਿਆ ਜਵਾਬ

ਚੰਡੀਗੜ੍ਹ, 12 ਨਵੰਬਰ 2024: ਚੋਣ ਕਮਿਸ਼ਨ (Election Commission) ਵੱਲੋਂ ਡੇਰਾ ਬਾਬਾ ਨਾਨਕ ‘ਚ ਤਾਇਨਾਤ ਡੀਐਸਪੀ ਨੂੰ ਹਟਾਉਣ ਦੇ ਹੁਕਮ ਦੇਣ ਤੋਂ ਬਾਅਦ ਹੁਣ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ | ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਨੋਟਿਸ ਜਾਰੀ ਕੀਤਾ ਹੈ |

ਜਿਕਰਯੋਗ ਹੈ ਕਿ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਰਾਜਾ ਵੜਿੰਗ (Raja Warring) ਦੀ ਘਰਵਾਲੀ ਅੰਮ੍ਰਿਤਾ ਵੜਿੰਗ ਕਾਂਗਰਸ ਦੇ ਉਮੀਦਵਾਰ ਹਨ | ਚੋਣ ਕਮਿਸ਼ਨ ਨੇ ਇਨ੍ਹਾਂ ਦੋਵੇਂ ਰਾਜਾ ਵੜਿੰਗ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ 24 ਘੰਟਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਦਰਅਸਲ, ਇਨ੍ਹਾਂ ਦੋਵੇਂ ਆਗੁਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲੱਗਾ ਹੈ |

ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ‘ਤੇ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਲੋਕਾਂ ਨੂੰ ਕੇਂਦਰ ਸਰਕਾਰ ‘ਚ ਕਥਿਤ ਤੌਰ ‘ਤੇ ਨੌਕਰੀਆਂ ਦੇਣ ਦੀ ਗੱਲ ਕੀਤੀ। ਜਿਸ ਦੀ ਸ਼ਿਕਾਇਤ ਚੋਣ ਕਮਿਸ਼ਨ (Election Commission) ਕੋਲ ਪਹੁੰਚ ਗਈ ਸੀ। ਹਾਲਾਂਕਿ ਬਾਅਦ ‘ਚ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਸੀ ਪੁਆਇੰਟ ਸੈਂਟਰ ਦੀ ਗੱਲ ਕਰ ਰਹੇ ਸਨ ।

ਦੂਜੇ ਪਾਸੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਮਸਜਿਦ ‘ਚ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਭਾਜਪਾ ਨੇ ਇਸ ਸੰਬੰਧੀ ਮੁੱਦਾ ਚੁੱਕਿਆ ਸੀ। ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਰਾਜਾ ਵੜਿੰਗ ਨੇ ਉੱਥੇ ਜਾ ਕੇ ਚੋਣ ਪ੍ਰਚਾਰ ਕੀਤਾ ਹੈ ।

Scroll to Top