ਚੰਡੀਗੜ੍ਹ, 12 ਨਵੰਬਰ 2024: ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ (Dera Baba Nanak) ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਸਨ, ਇਸਦੇ ਨਾਲ ਹੀ ਜਸਬੀਰ ਸਿੰਘ ਦੀ ਥਾਂ ਜੋਗਾ ਸਿੰਘ ਨੂੰ ਡੇਰਾ ਬਾਬਾ ਨਾਨਕ ਦਾ ਡੀਐਸਪੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਜੋਗਾ ਸਿੰਘ ਡੀਐਸਪੀ ਹੈੱਡਕੁਆਰਟਰ ਕਪੂਰਥਲਾ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।
ਚੋਣ ਕਮਿਸ਼ਨ ਦੇ ਹੁਕਮਾਂ ਵਿੱਚ ਕਿਹਾ ਗਿਆ ਸੀ ਕਿ ਡੀਐਸਪੀ ਜਸਬੀਰ ਸਿੰਘ ਨੂੰ ਤੁਰੰਤ ਡਿਊਟੀ (duty) ਤੋਂ ਫਾਰਗ ਕੀਤਾ ਜਾਵੇ ਅਤੇ ਡੇਰਾ ਬਾਬਾ ਨਾਨਕ ‘ਚ ਇਸ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਇਆ ਜਾਵੇ।
ਦੱਸ ਦੇਈਏ ਕਿ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਡੀਐਸਪੀ ’ਤੇ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 20 ਨਵੰਬਰ ਨੂੰ ਜ਼ਿਮਨੀ ਚੋਣ ਹੋਣੀ ਹੈ।