14 ਨਵੰਬਰ 2024: ਮੋਹਾਲੀ (mohali) ਦੇ ਪਿੰਡ ਕੁਭੰੜਾ ਤੋਂ ਇਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆ ਰਹੀ ਹੈ ਜਿਥੇ ਦੋ ਧਿਰਾਂ ਦੇ ਵਿਚਾਲੇ ਝਗੜਾ ਹੁੰਦਾ ਹੈ, ਇਸ ਝਗੜੇ ਦੌਰਾਨ ਇਕ ਨੌਜਵਾਨ ਦੇ ਮੌਤ (died) ਹੋ ਜਾਂਦੀ ਹੈ, ਮ੍ਰਿਤਕ ਨੌਜਵਾਨ ਦੀ ਪਹਿਚਾਣ ਦਮਨਪ੍ਰੀਤ ਸਿੰਘ ਵਜੋਂ ਹੋਈ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਦੇ ਵਲੋਂ ਏਅਰਪੋਰਟ ਰੋਡ ਤੇ ਜਾਮ ਲਗਾਇਆ ਗਿਆ ਹੈ, ਤੇ ਰੋਡ ਨੂੰ ਜਾਮ ਕਰ ਦਿੱਤਾ ਹੈ| ਪਰਿਵਾਰ ਦੇ ਵਲੋਂ ਸਰਕਾਰ (sarkar) ਤੇ ਪੁਲਿਸ (police) ਨੂੰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੀ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਤੇ ਉਹਨਾਂ ਤੇ ਕਾਰਵਾਈ ਕੀਤੀ ਜਾਵੇ| ਹਮਲਾ ਕਰਨ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੀੜਤ ਦੇ ਘਰ ਸੂਚਨਾ ਦਿੱਤੀ। ਜ਼ਖ਼ਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦਮਨਪ੍ਰੀਤ ਦੀ ਮੌਤ ਹੋ ਗਈ। ਉਸ ਦਾ ਦੋਸਤ ਦਿਲਪ੍ਰੀਤ ਇਸ ਸਮੇਂ ਇਲਾਜ ਅਧੀਨ ਹੈ।
ਕਿ ਸੀ ਸਾਰਾ ਮਾਮਲਾ ਜਾਣੋ
ਪਿੰਡ ਕੁੰਭੜਾ ਦਾ ਰਹਿਣ ਵਾਲਾ 17 ਸਾਲਾ ਦਮਨਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਨਾਲ ਪਿੰਡ ਵਿਚ ਬੈਠਾ ਸੀ। ਇਸ ਦੌਰਾਨ ਇਕ ਪ੍ਰਵਾਸੀ ਨੌਜਵਾਨ ਮੋਟਰਸਾਈਕਲ ‘ਤੇ ਆਇਆ ਅਤੇ ਅਚਾਨਕ ਉਸ ਦੀ ਮੋਟਰਸਾਈਕਲ ਦੋਵਾਂ ਨਾਲ ਟਕਰਾ ਗਈ। ਦੋਨੋਂ ਦੋਸਤਾਂ ਨੇ ਨੌਜਵਾਨ ਨੂੰ ਮੋਟਰਸਾਈਕਲ ਹੌਲੀ-ਹੌਲੀ ਚਲਾਉਣ ਲਈ ਕਿਹਾ। ਕੁਝ ਦੇਰ ਵਿਚ ਹੀ ਬਹਿਸ ਸ਼ੁਰੂ ਹੋ ਗਈ। ਕੁਝ ਤਕਰਾਰ ਤੋਂ ਬਾਅਦ ਨੌਜਵਾਨ ਉਥੋਂ ਚਲਾ ਗਿਆ ਅਤੇ ਦੋਵੇਂ ਦੋਸਤ ਇਥੇ ਹੀ ਬੈਠੇ ਰਹੇ। ਕੁਝ ਸਮੇਂ ਬਾਅਦ ਮੋਟਰਸਾਈਕਲ ਚਾਲਕ 10 ਤੋਂ 12 ਨੌਜਵਾਨਾਂ ਨੂੰ ਆਪਣੇ ਨਾਲ ਲੈ ਆਇਆ ਅਤੇ ਉਸ ਨੇ ਦੋਵਾਂ ਦੋਸਤਾਂ ‘ਤੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ।