Amritsar News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਜਾਏ ਗਏ ਸੁੰਦਰ ਜਲੋਅ ਸਾਹਿਬ

15 ਨਵੰਬਰ 2024: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (shri guru nanak dev ji) ਦੇ 555ਵਾਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ। ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿਤਰ ਸਰੋਵਰ ‘ਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿਚ ਖੜੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕਾਂ ਸਮਾਗਮਾਂ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਅੱਜ ਸਵੇਰੇ ਗੁਰੁਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 13 ਨਵੰਬਰ ਤੋ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਜਾਣਗੇ। ਇਸ ਉਪਰੰਤ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰੁਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ ‘ਚ ਭਾਰੀ ਸ਼ਰਧਾ ‘ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਆਪਣੇ ਆਪ ਨੂੰ ਕਰਮਵਾਲੇ ਸਮਝ ਰਹੀਆਂ ਹਨ ਕਿ ਅੱਜ ਦੇ ਦਿਨ ਗੁਰੂ ਘਰ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ।

Scroll to Top