15 ਨਵੰਬਰ 2024: ਰਾਜਧਾਨੀ ਪਟਨਾ (patna) ‘ਚ ਬੀਤੀ ਰਾਤ ਨੂੰ ਇਕ ਦਰਦਨਾਕ ਸੜਕ (road accident) ਹਾਦਸਾ ਵਾਪਰਿਆ। ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇ ਵਾਪਰਿਆ ਜਦ ਗਯਾ ਦੇ ਬੇਲਾਗੰਜ(Belagunj in Gaya) ਤੋਂ ਪਟਨਾ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ (died) ਹੋ ਗਈ ਜਦਕਿ 28 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ‘ਚੋਂ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪੂਰੇ ਮਸੌਦੀ ‘ਚ ਹਫੜਾ-ਦਫੜੀ ਮਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮਸੌਰੀ ਦੇ ਤਰੇਗਨਾ ਮਠੀਆ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਤੁਲਸੀ ਯਾਦਵ ਅਤੇ ਸੁਰਿੰਦਰ ਕੁਮਾਰ ਯਾਦਵ ਵਜੋਂ ਹੋਈ ਹੈ। ਘਟਨਾ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।
ਇੱਥੇ ਬੱਸ ਪਲਟਣ ਦੀ ਸੂਚਨਾ ਮਿਲਦੇ ਹੀ ਉਪ ਮੰਡਲ ਪ੍ਰਸ਼ਾਸਨ ਦੀ ਪੂਰੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜਾਂ ‘ਚ ਜੁੱਟ ਗਈ। ਸਾਰੇ ਜ਼ਖਮੀਆਂ ਨੂੰ ਮਸੌਰੀ ਦੇ ਉਪ ਮੰਡਲ ਹਸਪਤਾਲ ਅਤੇ ਪ੍ਰਾਈਵੇਟ ਨਰਸਿੰਗ ਹੋਮ ‘ਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਕਾਰਤਿਕ ਪੂਰਨਿਮਾ ਦੇ ਮੌਕੇ ‘ਤੇ ਸ਼ਰਧਾਲੂ ਗੰਗਾ ਨਦੀ ‘ਚ ਇਸ਼ਨਾਨ ਕਰਨ ਲਈ ਬੇਲਾਗੰਜ ਤੋਂ ਪਟਨਾ ਜਾ ਰਹੇ ਸਨ।