Amritsar News: CM ਮਾਨ ਪਹੁੰਚੇ ਅੰਮ੍ਰਿਤਸਰ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਹੋਏ ਨਤਮਸਤਕ

15 ਨਵੰਬਰ 2204: ਦੇਸ਼ ਵਿਦੇਸ਼ ਵਿੱਚ ਵੱਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ( shri guru nanak dev ji)  ਦਾ ਪ੍ਰਕਾਸ਼ ਦਿਹਾੜਾ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਅੱਜ ਮਨਾਇਆ ਜਾ ਰਿਹਾ, ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਅੰਮ੍ਰਿਤਸਰ ਰਣਜੀਤ ਐਵਨਿਊ ਵਿੱਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪਹੁੰਚੇ ਅਤੇ ਉੱਥੇ ਨਤਮਸਤਕ ਹੋਏ, ਇਸ ਦੌਰਾਨ ਉਹਨਾਂ ਦੇ ਨਾਲ ਫਿਲਮੀ ਅਦਾਕਾਰ ਅਤੇ ਆਪ ਨੇਤਾ ਕਰਮਜੀਤ ਸਿੰਘ ਅਨਮੋਲ ਵੀ ਮੌਜੂਦ ਰਹੇ, ਉਹਨਾਂ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ (gurdwara sahib) ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ|

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੇ ਦਿਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਅਤੇ ਇਸ ਕਰਕੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨਹੀਂ ਪਹੁੰਚੇ ਤਾਂ ਜੋ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ ਜਿਸ ਤੇ ਚਲਦੇ ਉਹ ਛੇਵੇਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰ ਰਹੇ ਹਨ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ ਅਤੇ ਅੱਜ ਦੇ ਦਿਨ ਕਿਸੇ ਵੀ ਤਰੀਕੇ ਦੀ ਕੋਈ ਰਾਜਨੀਤਿਕ ਬਿਆਨਬਾਜੀ ਉਹ ਨਹੀਂ ਕਰਨਗੇ।

 

Scroll to Top