15 ਨਵੰਬਰ 2024: ਗਲੋਬਲ ਬਾਜ਼ਾਰ (global bazar) ‘ਚ ਕੱਚੇ ਤੇਲ ਦੀਆਂ ਕੀਮਤਾਂ (oil prices) ‘ਚ ਜ਼ਿਆਦਾ ਉਤਰਾਅ-ਚੜ੍ਹਾਅ ਨਹੀਂ ਹੈ ਪਰ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਯੂਪੀ ਹੋਵੇ, ਬਿਹਾਰ ਹੋਵੇ ਜਾਂ ਹਰਿਆਣਾ, ਅੱਜ ਹਰ ਪਾਸੇ ਤੇਲ ਦੀਆਂ ਪ੍ਰਚੂਨ ਕੀਮਤਾਂ ਵਧ ਰਹੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਹੈ।
ਉਥੇ ਹੀ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਮੁਤਾਬਕ ਯੂਪੀ ਦੇ ਗੌਤਮ ਬੁੱਧ ਨਗਰ (ਨੋਇਡਾ ਅਤੇ ਗ੍ਰੇਟਰ ਨੋਇਡਾ) ‘ਚ ਪੈਟਰੋਲ 16 ਪੈਸੇ ਮਹਿੰਗਾ ਹੋ ਕੇ 94.87 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਡੀਜ਼ਲ ਵੀ 20 ਪੈਸੇ ਮਹਿੰਗਾ ਹੋ ਕੇ 88.01 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ ‘ਚ ਪੈਟਰੋਲ 7 ਪੈਸੇ ਮਹਿੰਗਾ ਹੋ ਕੇ 95.11 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 7 ਪੈਸੇ ਵਧ ਕੇ 87.97 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਜਾਣਕਾਰੀ ਮਿਲੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।