ਚੰਡੀਗੜ੍ਹ, 15 ਨਵੰਬਰ 2024: ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਦੂਜੇ ਪੜਾਅ ਭਾਰਤੀ ਜਨਤਾ ਪਾਰਟੀ ਚੋਣ ਪ੍ਰਚਾਰ ‘ਚ ਪੂਰੀ ਤਾਕਤ ਲਗਾ ਰਹੀਆਂ ਹਨ | ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੂੰ ਆਪਣੇ ਹੈਲੀਕਾਪਟਰ ‘ਚ ਤਕਨੀਕੀ ਖਰਾਬੀ ਕਾਰਨ ਦੇਵਘਰ ਹਵਾਈ ਅੱਡੇ ‘ਤੇ ਕੁਝ ਸਮੇਂ ਲਈ ਰੁਕਣਾ ਪਿਆ। ਇਸ ਕਾਰਨ ਪ੍ਰਧਾਨ ਮੰਤਰੀ ਨੇ ਦਿੱਲੀ ਵਾਪਸੀ ਲਈ ਇੰਤਜ਼ਾਰ ਕਰਨ ਪਿਆ |
ਦਰਅਸਲ, ਝਾਰਖੰਡ ਦੇ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਮੋਦੀ ਨੇ ਜਨਜਾਤੀ ਗੌਰਵ ਦਿਵਸ ‘ਤੇ ਜਨ ਸਭਾ ਨੂੰ ਸੰਬੋਧਿਤ ਕੀਤਾ। ਜਾਣਕਾਰੀ ਮੁਤਾਬਕ ਵਾਪਸੀ ਦੌਰਾਨ ਪੀਐਮ ਮੋਦੀ ਦੇ ਹੈਲੀਕਾਪਟਰ ‘ਚ ਤਕਨੀਕੀ ਖਰਾਬੀ ਆ ਗਈ ਸੀ। ਜਾਣਕਾਰੀ ਮੁਤਾਬਕ ਪੀਐਮ ਮੋਦੀ (PM Modi) ਨੇ ਬਿਹਾਰ ਦੇ ਜਮੁਈ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਭਾਰਤੀ ਹਵਾਈ ਫੌਜ ਦੇ ਜਹਾਜ਼ ਰਾਹੀਂ ਨਵੀਂ ਦਿੱਲੀ ਪਰਤਣਾ ਸੀ, ਜੋ ਦੇਵਘਰ ਤੋਂ ਕਰੀਬ 80 ਕਿਲੋਮੀਟਰ ਦੂਰ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਖੇਤਰ ਦੇ ਹਵਾਈ ਖੇਤਰ ਵਿੱਚ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਗੋਡਾ ‘ਚ ਫਸ ਗਏ, ਉਨ੍ਹਾਂ ਦਾ ਹੈਲੀਕਾਪਟਰ ਟੇਕ ਆਫ ਨਹੀਂ ਕਰ ਸਕਿਆ। ਹਾਲਾਂਕਿ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਰਾਹੁਲ ਗਾਂਧੀ ਨੂੰ ਗਲਤ ਤਰੀਕੇ ਨਾਲ ਨਿਸ਼ਾਨਾ ਬਣਾਇਆ ਹੈ।
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਬਿਹਾਰ ਦੇ ਜਮੁਈ ਜ਼ਿਲ੍ਹੇ ਵਿੱਚ ਆਦਿਵਾਸੀ ਗੌਰਵ ਦਿਵਸ ਦੇ ਮੌਕੇ ‘ਤੇ ਆਦਿਵਾਸੀ ਕ੍ਰਾਂਤੀ ਦੇ ਨਾਇਕ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਦਿੱਤੀ ਸੀ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਲ 6,640 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ ਹੈ।