Uttar Pradesh News: ਝਾਂਸੀ ਦੇ ਅੱ.ਗ ਲੱਗਣ ਵਾਲੇ ਮਾਮਲੇ ‘ਚ ਜਾਂਚ ਲਈ ਬਣਾਈ ਗਈ ਕਮੇਟੀ

16 ਨਵੰਬਰ 2024: ਉੱਤਰ ਪ੍ਰਦੇਸ਼ (uttar pradesh) ਦੇ ਝਾਂਸੀ (jhansi) ਜ਼ਿਲ੍ਹੇ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਨਵਜੰਮੇ ਬੱਚਿਆਂ ਦੀ ਮੌਤ ਹੋਣ ਤੋਂ ਕੁਝ ਘੰਟੇ ਬਾਅਦ, ਰਾਜ ਸਰਕਾਰ (state goverment) ਨੇ ਸ਼ਨੀਵਾਰ ਨੂੰ ਯਾਨੀ ਕਿ ਅੱਜ ਹੀ ਮ੍ਰਿਤਕਾਂ ਦੇ ਮਾਪਿਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਸਰਕਾਰ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ, ਕਿ ਹੁਣ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ।

 

ਇਸ ਮਾਮਲੇ ਦੀ ਜਾਂਚ ਲਈ 4 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ। ਇਸ ਜਾਂਚ ਕਮੇਟੀ ਦੀ ਅਗਵਾਈ ਮੈਡੀਕਲ ਸਿੱਖਿਆ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਜਨਰਲ ਕਰਨਗੇ। ਇਸ ਤੋਂ ਇਲਾਵਾ ਮੈਡੀਕਲ ਹੈਲਥ ਸਰਵਿਸਿਜ਼ ਦੇ ਡਾਇਰੈਕਟਰ, ਮੈਡੀਕਲ ਹੈਲਥ ਸਰਵਿਸਿਜ਼ ਦੇ ਐਡੀਸ਼ਨਲ ਡਾਇਰੈਕਟਰ ਅਤੇ ਫਾਇਰ ਡਾਇਰੈਕਟਰ ਜਨਰਲ ਵੱਲੋਂ ਨਾਮਜ਼ਦ ਅਧਿਕਾਰੀ ਕਮੇਟੀ ਦੇ ਮੈਂਬਰ ਹੋਣਗੇ।

 

ਇਹ ਕਮੇਟੀ ਅੱਗ ਲੱਗਣ ਦੇ ਮੁੱਢਲੇ ਕਾਰਨਾਂ, ਕਿਸੇ ਕਿਸਮ ਦੀ ਅਣਗਹਿਲੀ ਜਾਂ ਨੁਕਸ ਦੀ ਸ਼ਨਾਖਤ ਕਰੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਿਫਾਰਸ਼ਾਂ ਕਰੇਗੀ। ਇਸ ਕਮੇਟੀ ਦੇ ਗਠਨ ਤੋਂ ਬਾਅਦ 7 ਦਿਨਾਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

ਹਰ ਕੋਈ ਸੁਰੱਖਿਅਤ ਮਹਿਸੂਸ ਕਰ ਰਿਹਾ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸ਼ਨੀਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਝਾਂਸੀ ਮੈਡੀਕਲ ਕਾਲਜ ਦੇ ਐਨਆਈਸੀਯੂ ਵਿੱਚ ਵਾਪਰੀ ਇਸ ਘਟਨਾ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਘਟਨਾ ਦੀ ਤਿੰਨ ਪੱਧਰੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬੱਚਿਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

 

ਡੀਐਮ ਨੇ ਕੀ ਕਿਹਾ ?
ਝਾਂਸੀ ਦੇ ਡੀਐਮ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਵਾਰਡ ਵਿੱਚ ਕੁੱਲ 49 ਬੱਚੇ ਦਾਖ਼ਲ ਹਨ। ਇਨ੍ਹਾਂ ਵਿੱਚੋਂ 38 ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਵਿੱਚੋਂ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਜਦਕਿ 3 ਬੱਚਿਆਂ ਦੀ ਪਛਾਣ ਅਜੇ ਜਾਰੀ ਹੈ। ਇੱਕ ਬੱਚਾ ਅਜੇ ਵੀ ਲਾਪਤਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਅੱਗ ਲਾਈਟ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਹਾਲਾਂਕਿ ਇਸ ਦੀ ਵਿਸਥਾਰਤ ਰਿਪੋਰਟ ਕਮਿਸ਼ਨਰ ਅਤੇ ਡੀ.ਆਈ.ਜੀ. ਇਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

 

Scroll to Top