ਫਰੀਦਕੋਟ, 19 ਨਵੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਨਹਿਰੂ ਸਟੇਡੀਅਮ ਫਰੀਦਕੋਟ (Faridkot) ਵਿਖੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ 1653 ਪੰਚਾਂ ਨੂੰ ਸਹੁੰ ਚੁਕਾਈ ਹੈ | ਇਨ੍ਹਾਂ ‘ਚ ਬਲਾਕ ਫ਼ਰੀਦਕੋਟ ਦੇ 788, ਬਲਾਕ ਕੋਟਕਪੂਰਾ ਦੇ 375 ਅਤੇ ਬਲਾਕ ਜੈਤੋ ਦੇ 490 ਪੰਚਾਇਤ ਮੈਂਬਰ ਸ਼ਾਮਲ ਹਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਬਿਨਾਂ ਕਿਸੇ ਭੇਦਭਾਵ ਅਤੇ ਧੜੇਬੰਦੀ ਤੋਂ ਨਵੀਆਂ ਪੰਚਾਇਤਾਂ ਨੂੰ ਸਹਿਯੋਗ ਦੇ ਕੇ ਪਿੰਡਾਂ ਦੇ ਵਿਕਾਸ ‘ਚ ਯੋਗਦਾਨ ਪਾ ਸਕਣ।
ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਹੀ ਪਿੰਡਾਂ ਦੀ ਦਸ਼ਾ ਅਤੇ ਦਿਸ਼ਾ ਬਦਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨਾਲ ਸਲਾਹ ਕਰਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਅਤੇ ਉਪਲਬੱਧ ਫੰਡਾਂ ਦੀ ਸਹੀ ਵਰਤੋਂ ਕਰਨ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਪਿੰਡਾਂ ਦੀ ਧੜੇਬੰਦੀ ਨੂੰ ਖਤਮ ਕਰਨ ਦੀ ਸਲਾਹ ਦਿੱਤੀ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡਾਂ ਦੇ ਸਾਂਝੇ ਕੰਮ ਕਰਨ ਅਤੇ ਆਮ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਜਨਤਾ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ