Mohali

Mohali: ਮੋਹਾਲੀ ਵਿਖੇ ਪੰਚਾਂ ਦਾ ਸਹੁੰ ਚੁੱਕ ਸਮਾਗਮ, ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਮੋਹਾਲੀ (ਚੰਡੀਗੜ੍ਹ), 19 ਨਵੰਬਰ 2024: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਮੋਹਾਲੀ (Mohali) ਵਿਖੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ | ਇਸ ਮੌਕੇ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨਾਲ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਰਹੇ |

ਇਸ ਸਹੁੰ ਚੁੱਕ ਸਮਾਗਮ ‘ਚ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਸਮੂਹ ਪਿੰਡ ਵਾਸੀਆਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਚਿੰਨ੍ਹ ਤੋਂ ਉਪਰ ਉਠ ਕੇ ਪੰਚਾਇਤੀ ਚੋਣਾਂ ਲੜਨ ਦਾ ਬੀੜਾ ਚੁੱਕਿਆ ਹੈ ਅਤੇ ਪਿੰਡਾਂ ਨੂੰ ਧੜੇਬੰਦੀ ਤੋਂ ਮੁਕਤ ਕਰਕੇ ਅਸਲ ਬੁਨਿਆਦੀ ਮੁੱਦਿਆਂ ਵੱਲ ਧਿਆਨ ਦੇਣ ਦਾ ਕਦਮ ਚੁੱਕਿਆ ਹੈ।

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਜਨਤਾ ਵੱਲੋਂ ਕਿਸੇ ਵੀ ਅਹੁਦੇ ਦੀ ਸਹੀ ਵਰਤੋਂ ਕਰਨਾ ਸਾਡੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਲਮ ਨੂੰ ਤਲਵਾਰ ਨਾਲੋਂ ਵੀ ਮਜ਼ਬੂਤ ​​ਮੰਨਿਆ ਜਾਂਦਾ ਹੈ, ਇਸ ਲਈ ਸਾਨੂੰ ਪਿੰਡ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਇਸ ਦੀ ਉਸਾਰੂ ਵਰਤੋਂ ਨੂੰ ਪਹਿਲ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਨੂੰ 1994 ‘ਚ ਸੰਵਿਧਾਨ ਦੀ 11ਵੀਂ ਅਨੁਸੂਚੀ ‘ਚ ਸ਼ਾਮਲ ਕਰਕੇ ਲੋਕਤੰਤਰ ਦੀ ਸਭ ਤੋਂ ਛੋਟੀ ਇਕਾਈ ਪੰਚਾਇਤ ਰਾਹੀਂ ਦੇਸ਼ ਦੇ ਲੋਕਤੰਤਰ ਨੂੰ ਪੇਂਡੂ ਪੱਧਰ ਤੱਕ ਲਿਆਂਦਾ ਗਿਆ ਹੈ । ਗ੍ਰਾਮ ਪੰਚਾਇਤਾਂ ਨੂੰ 29 ਵਿਸ਼ਿਆਂ ‘ਤੇ ਕੰਮ ਕਰਨ ਦੇ ਅਧਿਕਾਰ ਦਿੱਤੇ ਗਏ ਹਨ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਹਰ ਤਰ੍ਹਾਂ ਦੀ ਧੜੇਬੰਦੀ ਅਤੇ ਵਿਰੋਧ ਤੋਂ ਉੱਪਰ ਉੱਠ ਕੇ ਪਿੰਡ ਅਤੇ ਪਿੰਡ ਵਾਸੀਆਂ ਦੀ ਭਲਾਈ ਲਈ ਕੰਮ ਕਰੀਏ।

Mohali

ਇਸ ਤੋਂ ਪਹਿਲਾਂ ਸਵਾਗਤੀ ਭਾਸ਼ਣ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਸ਼ਾਂਤਮਈ ਪੰਚਾਇਤੀ ਚੋਣਾਂ ਲਈ ਵਧਾਈ ਦਿੰਦਿਆਂ ਕਿਹਾ ਕਿ ਹੁਣ ਮੌਕਾ ਹੈ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉਪਰ ਉਠ ਕੇ ਆਪਣਾ ਕੰਮ ਕਰਨ ਦਾ। ਉਨ੍ਹਾਂ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪਿੰਡ ਦੇ ਸਰਬ-ਪੱਖੀ ਵਿਕਾਸ ਲਈ ਕੰਮ ਕਰਨ ਦਾ ਸੱਦਾ ਦਿੱਤਾ ਹੈ |

ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੰਸਦ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਦੀ ਸਭ ਤੋਂ ਵੱਡੀ ਇਕਾਈ ਅਤੇ ਗ੍ਰਾਮ ਪੰਚਾਇਤ ਨੂੰ ਸਭ ਤੋਂ ਛੋਟੀ ਇਕਾਈ ਦਾ ਦਰਜਾ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਫਰਕ ਸਿਰਫ ਇੰਨਾ ਹੈ ਕਿ ਸੰਸਦ ਨੇ ਦੇਸ਼ ਲਈ ਅਤੇ ਪੰਚਾਇਤਾਂ ਨੇ ਪਿੰਡ ਵਾਸੀਆਂ ਦੀ ਭਲਾਈ ਲਈ ਫੈਸਲੇ ਲੈਣੇ ਹੁੰਦੇ ਹਨ |

ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਪੰਚ ਅਤੇ ਸਰਪੰਚ ਲੋਕਤੰਤਰ ਦੇ ਮਾਣਮੱਤੇ ਸਿਪਾਹੀ ਹਨ, ਜੋ ਪਿੰਡ ਦੇ ਵਿਕਾਸ ਕਾਰਜਾਂ ਤੋਂ ਇਲਾਵਾ ਨੌਜਵਾਨ ਸ਼ਕਤੀ ਨੂੰ ਸੰਭਾਲਣ, ਖੇਡਾਂ ਦੇ ਮੈਦਾਨ ਤਿਆਰ ਕਰਨ, ਸਕੂਲਾਂ ਦੀ ਸਾਂਭ-ਸੰਭਾਲ ਅਤੇ ਸਿਹਤ ਕੇਂਦਰਾਂ ਵਰਗੇ ਪਰਉਪਕਾਰੀ ਕਾਰਜਾਂ ਦੀ ਜ਼ਿੰਮੇਵਾਰੀ ਆਪਣੇ ਮੋਢਿਆਂ ‘ਤੇ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਬਣੇ ਪੰਚ ਅਤੇ ਸਰਪੰਚ ਨੂੰ ਪਿੰਡ ਦੇ ਹਰ ਵਸਨੀਕ ਖਾਸ ਕਰਕੇ ਗਰੀਬ ਅਤੇ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਮੱਦਦ ਕਰਨੀ ਚਾਹੀਦੀ ਹੈ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਘਰ ਦੀ ਤਰ੍ਹਾਂ ਗ੍ਰਾਮ ਪੰਚਾਇਤ ਪੱਧਰ ‘ਤੇ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਅਤੇ ਪੰਚਾਇਤੀ ਚੋਣਾਂ ‘ਚ ਹਾਰਨ ਵਾਲੇ ਉਮੀਦਵਾਰਾਂ ਨੂੰ ਵੀ ਹਰ ਵਿਕਾਸ ਤੇ ਭਲਾਈ ਦੇ ਕੰਮਾਂ ‘ਚ ਨਾਲ ਲਿਆ ਜਾਣਾ ਚਾਹੀਦਾ ਹੈ।

Scroll to Top