Harpal Singh Cheema

ਪੰਚਾਂ ਤੇ ਸਰਪੰਚਾਂ ਦੀ ਭੂਮਿਕਾ ਨਾਲ ਪੰਜਾਬ ਛੇਤੀ ਬਣੇਗਾ ਨਸ਼ਾ ਮੁਕਤ ਸੂਬਾ: ਹਰਪਾਲ ਸਿੰਘ ਚੀਮਾ

ਬਠਿੰਡਾ, 19 ਨਵੰਬਰ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ‘ਚ ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ।

ਉਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਅਤੇ ਨਵੇਂ ਚੁਣੇ ਗਏ ਪੰਚਾਂ ਦਾ ਸਵਾਗਤ ਕੀਤਾ।

ਵਿੱਤ ਮੰਤਰੀ (Harpal Singh Cheema) ਨੇ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਦੱਸਿਆ ਅਤੇ ਕਿਹਾ ਕਿ ਪਿੰਡਾਂ ਦੇ ਵਿਕਾਸ ਸਬੰਧੀ ਫੈਸਲੇ ਗ੍ਰਾਮ ਸਭਾਵਾਂ ‘ਚ ਹੀ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗ੍ਰਾਂਟਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਸਹੀ ਵਰਤੋਂ ਕਰਕੇ ਪਿੰਡਾਂ ਨੂੰ ਤਰੱਕੀ ਵੱਲ ਲਿਜਾਇਆ ਜਾ ਸਕਦਾ ਹੈ।

ਵਿੱਤ ਮੰਤਰੀ ਨੇ ਪੰਚਾਂ-ਸਰਪੰਚਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ । ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਹਰ ਨੇਕ ਕੰਮ ‘ਚ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੀ ਸਮੱਸਿਆ ਬਾਰੇ ਕਿਹਾ ਕਿ ਪੰਚਾਂ-ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਛੇਤੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਇਸ ਦਿਸ਼ਾ ਵਿੱਚ ਵਚਨਬੱਧ ਅਤੇ ਸਰਗਰਮ ਹੈ ਅਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਾਤਾਵਰਣ ਦੀ ਸੁਰੱਖਿਆ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁੱਧ ਹਵਾ ਅਤੇ ਪਾਣੀ ਨੂੰ ਯਕੀਨੀ ਬਣਾਇਆ ਜਾ ਸਕੇ।

Scroll to Top