ਕੇਂਦਰ ਸਰਕਾਰ

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ 3 ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ, 7 ਜਨਵਰੀ 2022 : ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 05 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਨੂੰ ਲੈ ਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ ।

ਕਿਹਾ ਜਾ ਰਿਹਾ ਹੈ ਕਿ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸੁਧੀਰ ਕੁਮਾਰ ਸਕਸੈਨਾ (ਸਕੱਤਰ ਸੁਰੱਖਿਆ – ਕੈਬਨਿਟ ਸਕੱਤਰੇਤ) ਕਰਨਗੇ ਅਤੇ ਇਸ ਵਿੱਚ ਬਲਬੀਰ ਸਿੰਘ (ਸੰਯੁਕਤ ਡਾਇਰੈਕਟਰ, ਆਈਬੀ) ਅਤੇ ਐਸ ਸੁਰੇਸ਼ (ਆਈਜੀ, ਐਸਪੀਜੀ) ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਤੋਂ ਬਾਅਦ ਟਵੀਟ ਕਰਕੇ ਕਿਹਾ ਸੀ ਕਿ ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਉਲੰਘਣਾ ਬਾਰੇ ਪੂਰੀ ਰਿਪੋਰਟ ਮੰਗੀ ਹੈ।

ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਕਿਰਿਆ ਵਿੱਚ ਅਜਿਹੀ ਅਣਗਹਿਲੀ ਕਦੇ ਵੀ ਬਰਦਾਸ਼ ਨਹੀਂ ਕੀਤੀ ਜਾ ਸਕਦੀ ਇਸ ਦੀ ਪੂਰੀ ਤਰਾਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ |

Scroll to Top