Shambhu border

Farmers Protest: 6 ਦਸੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ ਕਿਸਾਨ

ਚੰਡੀਗੜ੍ਹ, 21 ਨਵੰਬਰ 2024: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 6 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ | ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇਐਮਐਸਸੀ) ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ | ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਸ਼ੰਭੂ ਬਾਰਡਰ (Shambhu border) (ਪੰਜਾਬ-ਹਰਿਆਣਾ ਬਾਰਡਰ) ’ਤੇ ਧਰਨੇ ’ਤੇ ਬੈਠੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।

ਉਨ੍ਹਾਂ ਦੱਸਿਆ ਕਿ ਕੱਲ੍ਹ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬੈਠਕ ਕੀਤੀ ਜਾਵੇਗੀ ਆਏ ਇਸ ਬਾਰੇ ਖਰੜਾ ਤਿਆਰ ਕੀਤਾ ਜਾਵੇਗਾ | 6 ਦਸੰਬਰ ਨੂੰ ਕਿਸਾਨ ਸ਼ੰਭੂ ਮੋਰਚੇ (Shambhu border) ਤੋਂ ਦਿੱਲੀ ਵੱਲ ਕੂਚ ਕਰਨਗੇ । ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ |

ਇਸਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕੇਐਮਐਸਸੀ ਦੋਵੇਂ ਹੀ ਲੋਕਾਂ ਨੂੰ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਉਣ ਲਈ ਦੁਪਹਿਰ ਨੂੰ ਇੱਕ ਬੈਠਕ ਕਰਨਗੇ, ਉਨ੍ਹਾਂ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਨੂੰ 284 ਦਿਨ ਪੂਰੇ ਹੋ ਗਏ ਹਨ।

ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਸਾਨ ਆਗੂ ਪੰਧੇਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਭਗਵਾ ਪਾਰਟੀ ਅੱਜ ਤੋਂ ਮੰਦਰ-ਮਸਜਿਦ ਮੁੱਦੇ ਭੁੱਲ ਜਾਵੇਗੀ।

ਉਨ੍ਹਾਂ ਕਿਹਾ ਕਿ ਕਿ ਕੁਝ ਸਮੇਂ ਲਈ ਹਿੰਦੂਆਂ ਨੂੰ ਕੋਈ ਖਤਰਾ ਨਹੀਂ ਹੋਵੇਗਾ, ਜਦੋਂ ਚੋਣਾਂ ਆਉਂਦੀਆਂ ਹਨ, ਉਹ ਲੋਕਾਂ ਨੂੰ ਵੰਡ ਦੇਣਗੇ। ਕਿਸਾਨ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉੱਤਰ-ਪੂਰਬੀ ਸੂਬੇ ‘ਚ ਚੱਲ ਰਹੀ ਹਿੰਸਾ ਦਰਮਿਆਨ ਮਣੀਪੁਰ ਵੱਲ ਧਿਆਨ ਦੇਣ ਦੀ ਵੀ ਅਪੀਲ ਕੀਤੀ ਹੈ।

Scroll to Top